- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਰਕਫੈਡ ਆਪਣੀ ਹਰ ਇਕਾਈ ਵਿੱਚ 550 ਰੁੱਖ ਲਗਾਏਗਾ
ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜ਼ਮ ਵੱਲੋਂ ਐਗਰੋ ਕੈਮੀਕਲ ਪਲਾਂਟ ਵਿਖੇ ਬੂਟੇ ਲਗਾ ਕੇ ਕੀਤਾ ਮੁਹਿੰਮ ਦਾ ਆਗਾਜ਼
ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ਨੂੰ ਅੱਗੇ ਵਧਾਉਂਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤਹਿਤ ਮਾਰਕਫੈਡ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਹੋਰ ਸ਼ੁੱਧ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਆਰੰਭ ਦਿੱਤੀ ਹੈ। ਮਾਰਕਫੈਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੀ ਹਰ ਇਕਾਈ ਵਿੱਚ 550 ਬੂਟੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਦੀ ਸ਼ੁਰੂਆਤ ਅੱਜ ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ ਵੱਲੋਂ ਐਗਰੋ ਕੈਮੀਕਲ ਪਲਾਂਟ ਮੁਹਾਲੀ ਵਿਖੇ ਲਗਾ ਕੇ ਕੀਤੀ ਗਈ।ਸ੍ਰੀ ਰੂਜ਼ਮ ਨੇ ਦੱਸਿਆ ਕਿ ਮਾਰਕਫੈਡ ਦੇ ਚੇਅਰਮੈਨ ਸ. ਅਮਰਜੀਤ ਸਿੰਘ ਸਮਰਾ ਵੱਲੋਂ ਬੀਤੇ ਸਮੂਹ ਜ਼ਿਲਾ ਅਧਿਕਾਰੀਆਂ ਅਤੇ ਜਨਰਲ ਮੈਨੇਜਰਾਂ ਦੀ ਮੀਟਿੰਗ ਵਿੱਚ ਹਰ ਅਧਿਕਾਰੀ ਨੂੰ 31 ਜੁਲਾਈ 2019 ਤੱਕ ਬੂਟੇ ਲਗਾਉਣ ਟੀਚਾ ਦਿੱਤਾ ਗਿਆ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੁਹਿੰਮ ਜਿੱਥੇ ਵਾਤਾਵਰਨ ਦੀ ਸ਼ੁੱਧੀ ਵਿੱਚ ਆਪਣਾ ਯੋਗਦਾਨ ਪਾਵੇਗੀ ਉੱਥੇ ਮਾਰਕਫੈੱਡ ਦੇ ਕਾਰਖ਼ਾਨਿਆਂ, ਗੁਦਾਮਾਂ ਅਤੇ ਸ਼ਾਖਾ ਦਫ਼ਤਰਾਂ ਵਿੱਚ ਫ਼ਲਦਾਰ ਬੂਟੇ ਲਾਏ ਜਾਣਗੇ।ਇਸ ਮੌਕੇ ਮਾਰਕਫੈਡ ਦੇ ਵਧੀਕ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਬਾਲ ਮੁਕੰਦ ਸ਼ਰਮਾ, ਸੀਨੀਅਰ ਮੈਨੇਜਰ ਸ੍ਰੀ ਐਮ.ਪੀ.ਐਸ. ਬਰਾੜ, ਉੱਚ ਲੇਖਾ ਅਫ਼ਸਰ ਸ੍ਰੀਮਤੀ ਦਮਨਪ੍ਰੀਤ ਕੌਰ, ਸੁਪਰਡੈਂਟ ਸ੍ਰੀ ਸਰਬਜੀਤ ਸਿੰਘ ਬਾਜਵਾ, ਪਲਾਂਟ ਦੇ ਡਿਪਟੀ ਜਨਰਲ ਮੈਨੇਜਰ ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।


