- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਪਲਾਂਟ ਸਥਾਪਿਤ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਰਕਰਮਾਂ ਦੀ ਧੋਆਈ ਲਈ ਵਰਤੇ ਜਾਂਦੇ ਅਤੇ ਬਾਰਿਸ਼ ਦੌਰਾਨ ਜਮ੍ਹਾਂ ਹੁੰਦੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਪਲਾਂਟ ਸਥਾਪਤ ਕੀਤਾ ਗਿਆ ਹੈ। ਇਸ ਸਬੰਧ ਵਿਚ ਅੱਜ ਪੰਜਾਬ ਸਰਕਾਰ ਦੇ ਆਈ.ਏ.ਐਸ. ਅਧਿਕਾਰੀ ਸ. ਕਾਹਨ ਸਿੰਘ ਪੰਨੂ ਡਾਇਰੈਕਟਰ ਵਾਤਾਵਰਣ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਬਿਜਲੀ ਬੋਰਡ ਦੇ ਆਹਲਾ ਅਧਿਕਾਰੀਆਂ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਗਾਏ ਗਏ ਪਲਾਂਟ ਦਾ ਨਰੀਖਣ ਕੀਤਾ ਗਿਆ। ਸ਼੍ਰੋਮਣੀ ਕਮੇਟੀ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਂਝੇ ਯਤਨਾਂ ਨਾਲ ਇਹ ਪਲਾਂਟ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੰਤਵ ਨਾਲ ਲਗਾਇਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸ. ਪੰਨੂ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਸਭ ਦਾ ਫ਼ਰਜ਼ ਮੁੱਢਲਾ ਫ਼ਰਜ਼ ਹੈ, ਜਿਸ ਲਈ ਸੁਚੇਤ ਉਪਰਾਲੇ ਜ਼ਰੂਰੀ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਕਾਹਨ ਸਿੰਘ ਪੰਨੂ ਅਤੇ ਹੋਰਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਰਜੀਤ ਸਿੰਘ ਭਿੱਟੇਵਡ ਤੇ ਬੀਬੀ ਗੁਰਪ੍ਰੀਤ ਕੌਰ ਰੂਹੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ਼ ਇੰਜੀਨੀਅਰ ਸ. ਜੀ.ਐਸ. ਮਜੀਠੀਆ, ਬਿਜਲੀ ਬੋਰਡ ਦੇ ਐਕਸੀਐਨ ਸ. ਗੁਰਮੁੱਖ ਸਿੰਘ, ਸ. ਨਵਜੋਤ ਸਿੰਘ ਐਸ.ਡੀ.ਓ., ਸ. ਭੁਪਿੰਦਰ ਸਿੰਘ ਜੇ.ਈ., ਸ. ਸੁਖਜਿੰਦਰ ਸਿੰਘ ਐਸ.ਡੀ.ਓ. ਆਦਿ ਮੌਜੂਦ ਸਨ।


