- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਨੌਜੁਆਨਾਂ ਸ਼੍ਰੋਮਣੀ ਕਮੇਟੀ ਦੇ ਦਿੱਤੀਆਂ ਗਤਕਾ ਕਿੱਟਾਂ
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਏ ਸ਼ਾਮ ਦੇ ਗੁਰਮਤਿ ਸਮਾਗਮ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਾਂਝੇ ਤੌਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੇ ਸਿੱਖ ਨੌਜੁਆਨਾਂ ਨੂੰ ਗਤਕਾ ਕਿੱਟਾਂ ਦਿੱਤੀਆਂ ਗਈਆਂ। ਨਿਰਵੈਰ ਖ਼ਾਲਸਾ ਗਤਕਾ ਅਖਾੜਾ ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਗੁਰਸਿੱਖ ਨੌਜੁਆਨਾਂ ਨੂੰ ਗਤਕਾ ਸਿਖਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਿੰਨ ਗਤਕਾ ਕਿੱਟਾਂ ਪ੍ਰਵਾਨ ਕੀਤੀਆਂ ਗਈਆਂ ਸਨ, ਜੋ ਅੱਜ ਸਮਾਗਮ ਦੌਰਾਨ ਸਬੰਧਤਾਂ ਨੂੰ ਪ੍ਰਦਾਨ ਕੀਤੀਆਂ। ਇਸ ਮੌਕੇ ਭਾਈ ਲੌਂਗੋਵਾਲ ਨੇ ਆਖਿਆ ਕਿ ਗਤਕਾ ਸਿੱਖ ਮਾਰਸ਼ਲ ਆਰਟ ਦਾ ਬੇਹਤਰ ਪ੍ਰਗਟਾਵਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੌਜੁਆਨਾਂ ਨੂੰ ਸਿੱਖ ਸੱਭਿਆਚਾਰ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਦੀ ਰਹੇਗੀ। ਇਸ ਤੋਂ ਪਹਿਲਾਂ ਨਨਕਾਣਾ ਸਾਹਿਬ ਦੀਆਂ ਸਿੱਖ ਬੱਚੀਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਕਥਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਆਗੂ ਸ. ਦਰਬਾਰਾ ਸਿੰਘ ਗੁਰੂ, ਸ. ਅਵਤਾਰ ਸਿੰਘ ਹਿੱਤ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਸ. ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਮੁੱਖ ਸਕੱਤਰ ਡਾ. ਰੂਪ ਸਿੰਘ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰੇਮ ਸਿੰਘ, ਭਾਈ ਦਇਆ ਸਿੰਘ, ਸ. ਭੁਪਿੰਦਰ ਸਿੰਘ ਲਵਲੀ, ਸ. ਰਾਜਿੰਦਰ ਸਿੰਘ ਰੂਬੀ ਤੇ ਹੋਰ ਮੌਜੂਦ ਸਨ।


