- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੰਸਦ ਕੰਪਲੈਕਸ ਵਿੱਚ ਸਵੱਛਤਾ ਮੁਹਿੰਮ ਦੌਰਾਨ ਸਪੀਕਰ ਸਮੇਤ ਕਈ ਸੰਸਦ ਮੈਂਬਰਾਂ ਨੇ ਲਗਾਇਆ ਝਾੜੂ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਸਵੱਛ ਭਾਰਤ ਮੁਹਿੰਮ’ ਲੋਕਤੰਤਰ ਦੇ ਮੰਦਰ ਸੰਸਦ ਵਿੱਚ ਵੀ ਪਹੁੰਚ ਗਿਆ ਹੈ| ਅੱਜ ਸੰਸਦ ਵਿੱਚ ਅਜਿਹਾ ਨਜ਼ਾਰਾ ਦੇਖਣ ਨੂੰ ਮਿਲਿਆ, ਜੋ ਇਸ ਤੋਂ ਪਹਿਲਾਂ ਕਦੇ ਨਹੀਂ ਦੇਖਿਆ| ਜਿਕਰਯੋਗ ਹੈ ਕਿ ਸੰਸਦ ਦੇ ਕੰਪਲੈਕਸ ਵਿੱਚ ਭਾਜਪਾ ਦੇ ਦਿੱਗਜ ਮੰਤਰੀ ਅਤੇ ਸੰਸਦ ਮੈਂਬਰ ਖੁਦ ਝਾੜੂ ਲੈ ਕੇ ਸਫਾਈ ਕਰਨ ਪਹੁੰਚੇ| ਲੋਕ ਸਭਾ ਸਪੀਕਰ ਓਮ ਬਿਰਲਾ ਦੀ ਅਗਵਾਈ ਵਿੱਚ ਇਹ ਸਵੱਛਤਾ ਮੁਹਿੰਮ ਚਲਾਈ ਗਈ| ਮਥੁਰਾ ਤੋਂ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਅਤੇ ਹਮੀਰਪੁਰ ਤੋਂ ਭਾਜਪਾ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਅਨੁਰਾਗ ਠਾਕੁਰ ਸੰਸਦ ਵਿੱਚ ਝਾੜੂ ਲਗਾਉਂਦੇ ਹੋਏ ਦਿਖੇ ਹਨ|ਸਫਾਈ ਮੁਹਿੰਮ ਤੋਂ ਬਾਅਦ ਹੇਮਾ ਨੇ ਦੱਸਿਆ, ”ਇਹ ਬਹੁਤ ਸ਼ਲਾਘਾਯੋਗ ਕਦਮ ਹੈ ਕਿ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਤੇ ਸੰਸਦ ਕੰਪਲੈਕਸ ਵਿੱਚ ‘ਸਵੱਛਤਾ ਭਾਰਤ ਮੁਹਿੰਮ’ ਨੂੰ ਪੂਰਾ ਕਰਨ ਲਈ ਸਦਨ ਦੇ ਸਪੀਕਰ ਓਮ ਬਿਰਲਾ ਨੇ ਪਹਿਲ ਕੀਤੀ| ਮੈਂ ਅਗਲੇ ਹਫਤੇ ਮਥੁਰਾ ਵਾਪਸ ਜਾਵਾਂਗੀ ਅਤੇ ਉੱਥੇ ਵੀ ਇਸ ਮੁਹਿੰਮ ਚਲਾਵਾਂਗੀ|


