- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂ ਵੱਲੋਂ ਸੋਨੇ ਦਾ ਚੌਰ ਸਾਹਿਬ ਭੇਟ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂ ਸ. ਤਰਲੋਚਨ ਸਿੰਘ ਖ਼ਾਲਸਾ ਵੱਲੋਂ ਸੋਨੇ ਦਾ ਸੁੰਦਰ ਚੌਰ ਸਾਹਿਬ ਭੇਟਾ ਕੀਤਾ ਗਿਆ ਹੈ। ਉਨ੍ਹਾਂ ਪਾਸੋਂ ਕਰੀਬ 250 ਗ੍ਰਾਮ ਸੋਨੇ ਤੋਂ ਬਣਿਆ ਇਹ ਚੌਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਾਪਤ ਕੀਤਾ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਗੁਰੂ ਨਗਰੀ ਦੇ ਸ਼ਰਧਾਲੂ ਸਿੱਖ ਸ. ਤਰਲੋਚਨ ਸਿੰਘ ਖ਼ਾਲਸਾ ਵੱਲੋਂ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟਾ ਕੀਤਾ ਗਿਆ ਚੌਰ ਸਾਹਿਬ ਬੇਸ਼ਕੀਮਤੀ ਹੈ ਅਤੇ ਇਸ ’ਤੇ ਸੁੰਦਰ ਮੀਨਾਕਾਰੀ ਵੀ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸਮੇਂ-ਸਮੇਂ ’ਤੇ ਸ਼ਰਧਾ ਤੇ ਸਤਿਕਾਰ ਨਾਲ ਭੇਟਾਵਾਂ ਅਰਪਤ ਕੀਤੀਆਂ ਜਾਂਦੀਆਂ ਹਨ। ਇਸ ਮੌਕੇ ਸ. ਤਰਲੋਚਨ ਸਿੰਘ ਖ਼ਾਲਸਾ ਨੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ. ਤਰਲੋਚਨ ਸਿੰਘ ਖ਼ਾਲਸਾ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਭਾਈ ਸਵਿੰਦਰਪਾਲ ਸਿੰਘ, ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਸ੍ਰੀ ਕੇ.ਕੇ. ਸ਼ਰਮਾ ਦਿੱਲੀ ਸਮੇਤ ਹੋਰ ਮੌਜੂਦ ਸਨ।


