- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੱਟ ਕਾਰਣ ਦੱਖਣੀ ਅਫਰੀਕਾ ਵਿਰੁੱਧ ਵਨ ਡੇ ਸੀਰੀਜ਼ ਚੋਂ ਬਾਹਰ ਹੋਈ ਮੰਧਾਨਾ
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦੱਖਣੀ ਅਫਰੀਕਾ ਵਿਰੁੱਧ ਬੁੱਧਵਾਰ ਤੋਂ ਸ਼ੁਰੂ ਹੋ ਰਹੀ 3 ਮੈਚਾਂ ਦੀ ਵਨ ਡੇ ਸੀਰੀਜ਼ ਵਿਚੋਂ ਸੱਟ ਕਾਰਣ ਬਾਹਰ ਹੋ ਗਈ ਹੈ ਅਤੇ ਉਸ ਦੀ ਜਗ੍ਹਾ ਟੀਮ ਵਿਚ ਆਲਰਾਊਂਡਰ ਪੂਜਾ ਵਸਤਰਕਰ ਨੂੰ ਸ਼ਾਮਲ ਕੀਤਾ ਗਿਆ ਹੈ।ਮੰਧਾਨਾ ਨੂੰ ਅਭਿਆਸ ਸੈਸ਼ਨ ਦੌਰਾਨ ਪੈਰ ਦੇ ਅੰਗੂਠੇ ਵਿਚ ਫ੍ਰੈਕਚਰ ਹੋ ਗਿਆ, ਜਿਸ ਕਾਰਣ ਉਸ ਨੂੰ ਮੈਚ ਤੋਂ ਇਕ ਦਿਨ ਪਹਿਲਾਂ ਬਾਹਰ ਹੋਣਾ ਪਿਆ। ਭਾਰਤ ਨੇ ਦੱਖਣੀ ਅਫਰੀਕਾ ਨਾਲ ਵਨ ਡੇ ਸੀਰੀਜ਼ ਖੇਡਣ ਤੋਂ ਬਾਅਦ ਵੈਸਟਇੰਡੀਜ਼ ਦਾ ਦੌਰਾ ਕਰਨਾ ਹੈ ਅਤੇ ਅਜਿਹੇ ਵਿਚ ਮੰਧਾਨਾ ਦਾ ਜ਼ਖ਼ਮੀ ਹੋਣਾ ਟੀਮ ਦੀ ਚਿੰਤਾ ਦਾ ਸਬੱਬ ਬਣ ਗਿਆ ਹੈ। ਹਾਲਾਂਕਿਉਸ ਦੀ ਸੱਟ ਕਿੰਨੀ ਗੰਭੀਰ ਹੈ, ਇਸ ਦੀ ਪੁਸ਼ਟੀ ਅਜੇ ਨਹੀਂ ਹੋ ਸਕੀਭਾਰਤੀ ਮਹਿਲਾ ਟੀਮ ਦੇ ਕੋਚ ਡਬਲਯੂ. ਵੀ. ਰਮਨ ਨੇ ਕਿਹਾ, ”ਮੰਧਾਨਾ ਨੂੰ ਬਾਹਰ ਰੱਖਣ ਦਾ ਫੈਸਲਾ ਐੱਨ. ਸੀ. ਏ. ਦੇ ਫਿਜ਼ੀਓ ਦੀ ਸਲਾਹ ਤੋਂ ਬਾਅਦ ਲਿਆ ਗਿਆ ਹੈ।


