- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ. ਖਹਿਰਾ ਨੂੰ ਬੀਬੀ ਜਗੀਰ ਕੌਰ ਵੱਲੋਂ ਵੰਗਾਰ
ਜਲੰਧਰ – ਨਵੀਂ ਪਾਰਟੀ ਦਾ ਐਲਾਨ ਕਰਦਿਆਂ ਹੀ ਸ. ਸੁਖਪਾਲ ਸਿੰਘ ਖਹਿਰਾ ਨੂੰ ਪਹਿਲਾ ਚੈਲੰਜ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖਹਿਰਾ ਲੋਕ ਸਭਾ ਚੋਣਾਂ ਦਾ ਬਾਅਦ ਵਿਚ ਸੋਚਣ ਪਹਿਲਾਂ ਵਿਧਾਨ ਸਭਾ ਤੋਂ ਅਸਤੀਫਾ ਦੇ ਕੇ ਮੇਰੇ ਖਿਲਾਫ ਭੁਲੱਥ ਹਲਕੇ ਤੋਂ ਚੋਣ ਲੜ ਕੇ ਵਿਖਾਉਣ। ਖਹਿਰਾ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਖਿਲਾਫ ਚੋਣ ਲੜਣ ਦੇ ਚਰਚਿਆਂ ਬਾਰੇ ਗੱਲ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਖਹਿਰਾ ਨੂੰ ਭੁਲੱਥ ਤੋਂ ਚੋਣ ਲੜਣ ਦੀ ਚੁਣੌਤੀ ਦਿੱਤੀ। ਬੀਬੀ ਜਗੀਰ ਕੌਰ ਨੇ ਦੋਸ਼ ਲਾਇਆ ਕਿ ਖਹਿਰਾ ਕਾਂਗਰਸ ਪਾਰਟੀ ਦਾ ਏਜੰਟ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਖਹਿਰਾ ਨੂੰ ਜ਼ਮੀਨੀ ਹਕੀਕਤ ਪੰਚਾਇਤੀ ਚੋਣਾਂ ਵਿਚ ਪਤਾ ਲਗ ਚੁਕੀ ਹੈ।


