- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ. ਨਵਜੋਤ ਸਿੰਘ ਸਿੱਧੂ ਵੱਲੋਂ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ
ਚੰਡੀਗੜ੍ਹ – ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿਧੂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਟਵੀਟ ਕਰਕੇ ਸਿਧੂ ਨੇ ਦੋਵਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਜਾਬ ’ਚ ਕਾਂਗਰਸ ਸਰਕਾਰ ਦੇ ਕੰਮ-ਕਾਜ ਦਾ ਫੀਡਬੈਕ ਦਿੱਤਾ। ਸ. ਸਿੱਧੂ ਨੇ ਪੰਜਾਬ ’ਚ ਪਾਰਟੀ ਦੇ ਕੰਮਕਾਜ ਦੀ ਜਾਣਕਾਰੀ ਰਾਹੁਲ ਗਾਂਧੀ ਨੂੰ ਦਿੱਤੀ। ਇਸ ਮੁਲਾਕਾਤ ਤੋਂ ਬਾਅਦ ਸ. ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਖੁਸ਼ੀ ਵੀ ਜ਼ਾਹਿਰ ਕੀਤੀ। ਸ. ਸਿਧੂ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਸਟਾਰ ਪ੍ਰਚਾਰਕ ਸੀ।ਉਨ੍ਹਾਂ ਦੀਆਂ ਰੈਲੀਆਂ ਦਾ ਖੂਬ ਜਾਦੂ ਚਲਿਆ ਤੇ ਜਿਨ੍ਹਾਂ ਸੀਟਾਂ ਵਿਚ ਗਏ ਉਥੇ ਜਿਤ ਨਸੀਬ ਹੋਈ। ਇਸ ਨਾਲ ਸਿਧੂ ਦਾ ਕਾਂਗਰਸ ਵਿਚ ਕਦ ਵਡਾ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਵਿਚ ਵਡੀ ਜ਼ਿੰਮੇਵਾਰੀ ਮਿਲ ਸਕਦੀ ਹੈ।


