ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੀਵਾਲੀ ਦੇ ਪਵਿੱਤਰ ਮੌਕੇ ‘ਤੇ ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੀਵਾਲੀ ਦੇ ਪਵਿੱਤਰ ਮੌਕੇ ‘ਤੇ ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ| ਦੀਵਾਲੀ ਦੀ ਪੂਰਵ ਸ਼ਾਮ ‘ਤੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਕਾਸ਼ ਪਰਵ ਖੁਸ਼ਹਾਲੀ , ਬੁਰਾਈ ਤੇ ਚੰਗਿਆਈ ਦੀ ਜਿੱਤ ਅਤੇ ਹਨੇਰੇ ਤੋਂ ਰੋਸ਼ਨੀ ਦੇ ਵੱਲ ਜਾਣ ਦਾ ਪ੍ਰਤੀਕ ਹੈ| ਉਨਾਂ ਨੇ ਲੋਕਾਂ ਤੋਂ ਪ੍ਰਦੂਸ਼ਣ ਮੁਕਤ ਤਰੀਕੇ ਨਾਲ ਤਿਉਹਾਰ ਮਨਾਉਣ ਦੀ ਅਪੀਲ ਕੀਤੀ| ਉਨਾਂ ਨੇ ਲੋਕਾਂ ਦੀ ਚਹੁੰਮੁਖੀ ਖੁਸ਼ਹਾਲੀ ਅਤੇ ਉਜਵਲ ਭਵਿੱਖ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ 14 ਸਾਲਾਂ ਦਾ ਬਨਵਾਸ ਕੱਟ ਕੇ ਅਤੇ ਲੰਕਾ ਜਿੱਤ ਹਾਸਲ ਕਰ ਕੇ ਸ੍ਰੀ ਰਾਮ ਦੇ ਅਯੋਧਿਆ ਮੁੜਨ ਦੇ ਮੌਕੇ ਵਿਚ ਮਨਾਇਆ ਜਾਂਦਾ ਹੈ ਅਤੇ ਇਹ ਤਿਉਹਾਰ ਭਵਵਾਨ ਸ੍ਰੀ ਰਾਮ ਦੇ ਉੱਚ ਆਦਰਸ਼ਾਂ ਨੂੰ ਯਾਦ ਕਰਾਉਦਾ ਹੈ| ਉਨਾਂ ਨੇ ਕਿਹਾ ਕਿ ਇਹ ਤਿਉਹਾਰ ਇਸ ਭਰੋਸੇ ਨੂੰ ਮਜਬੂਤ ਕਰਦਾ ਹੈ ਕਿ ਬੁਰਾਈ ‘ਤੇ ਚੰਗਿਆਈ ਦੀ ਜਿੱਤ ਹੁੰਦੀ ਹੈ| ਮੁੱਖ ਮੰਤਰੀ ਨੇ ਕਿਹਾ, ‘ਮੈਨੂੰ ਆਸ ਹੈ ਕਿ ਲੋਕ ਦੀਵਾਲੀ ਦੇ ਤਿਉਹਾਰ ਨੂੰ ਬਹੁਤ ਖੁਸ਼ੀ, ਉਤਸ਼ਾਹ ਅਤੇ ਸ਼ਾਂਤੀ ਨਾਲ ਮਨਾਉਣਗੇ, ਇਸ ਨਾਲ ਉਨਾਂ ਦੇ ਜੀਵਨ ਵਿਚ ਹੋਰ ਵੱਧ ਖੁਸ਼ਹਾਲੀ ਆਵੇਗੀ|

VIA PUNJAB