- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਮੁੱਖ ਮੰਤਰੀ 13 ਦਸੰਬਰ ਨੂੰ ਗੁਰੂਗ੍ਰਾਮ ਵਿਚ ਜਿਲਾ ਲੋਕ ਸੰਪਰਕ ਤੇ ਹੱਲ ਕਮੇਟੀ ਦੀ ਪ੍ਰਧਾਨਗੀ ਕਰਨਗੇ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ 13 ਦਸੰਬਰ ਨੂੰ ਦੁਪਹਿਰ ਬਾਅਦ 3:00 ਵਜੇ ਗੁਰੂਗ੍ਰਾਮ ਵਿਚ ਜਿਲਾ ਲੋਕ ਸੰਪਰਕ ਤੇ ਹੱਲ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਜਾਵੇਗੀ, ਜਿਸ ਵਿਚ ਏਜੰਡੇ ਵਿਚ ਸ਼ਾਮਿਲ 12 ਸ਼ਿਕਾਇਤਾਂ ਨੂੰ ਮੌਕੇ ‘ਤੇ ਹੱਲ ਕੀਤਾ ਜਾਵੇਗਾ| ਏਜੰਡਾ ਵਿਚ ਖੇਤਰੀ ਟਰਾਂਸਪੋਰਟ ਅਥਾਰਿਟੀ ਦੇ ਸਕੱਤਰ, ਪੁਲਿਸ ਕਮਿਸ਼ਨਰ, ਜਿਲਾ ਆਬਕਾਰੀ ਤੇ ਕਰਾਧਾਨ ਕਮਿਸ਼ਨ, ਡੀਐਚਬੀਵੀਐਨਐਲ ਸਰਕਲ ਵਨ ਤੇ ਸਰਕਲ 2 ਦੇ ਸੁਪਰਡੈਂਟ ਇੰਜੀਨੀਅਰ, ਨਗਰ ਪਾਲਿਕਾ ਫਰੂਖਨਗਰ ਦੇ ਸਕੱਤਰ, ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਪਟੌਦੀ, ਨਗਰ ਨਿਗਮ ਕਮਿਸ਼ਨਰ ਤੇ ਮੁੱਖ ਕਾਰਜਕਾਰੀ ਇੰਜੀਨੀਅਰ (ਵਣ), ਜਿਲਾ ਲੋਕ ਸੰਪਕਰ ਹੱਲ ਕਮੇਟੀ ਮੈਂਬਰਾਂ ਤੋਂ ਪ੍ਰਾਪਤ ਸ਼ਿਕਾਇਤ, ਜਿਲਾ ਟਾਊਨ ਪਲਾਨਿੰਗ ਨਾਲ ਸਬੰਧਤ ਸ਼ਿਕਾਇਤਾਂ ਹਨ| ਇਸ ਮੀਟਿੰਗ ਵਿਚ ਜਿਲਾ ਲੋਕ ਸੰਪਰਕ ਹੱਲ ਕਮੇਟੀ ਦੇ ਸਾਰੇ ਸਰਕਾਰੀ ਤੇ ਨਾਮਜਦ ਮੈਂਬਰ ਸੱਦੇ ਗਏ ਹਨ|


