- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ
ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ|ਜਿਲ੍ਹਾ ਪਰਿਸ਼ਦ, ਕਰਨਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਡੀਆਰਡੀਏ, ਕਰਨਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਗੌਰਵ ਕੁਮਾਰ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਪਾਣੀਪਤ ਦੇ ਜਿਲ੍ਹਾ ਨਗਰ ਕਮਿਸ਼ਨਰ ਦਾ ਕਾਰਜਭਾਰ ਸੌਂਪਿਆ ਗਿਆ ਹੈ|ਕੁਰੂਕਸ਼ੇਤਰ ਵਿਕਾਸ ਬੋਰਡ, ਕੁਰੂਕਸ਼ੇਤਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਕਪਿਲ ਕੁਮਾਰ ਨੂੰ ਫਤਿਹਾਬਾਦ ਦਾ ਸਿਟੀ ਮੈਜੀਸਟ੍ਰੇਟ ਲਗਾਇਆ ਗਿਆ ਹੈ|ਫਤਿਹਾਬਾਦ ਦੇ ਸਿਟੀ ਮੈਜੀਸਟੇਟ ਅਨੁਭਵ ਮਹਿਤਾ ਨੂੰ ਕੁਰੂਕਸ਼ੇਤਰ ਵਿਕਾਸ ਬੋਰਡ, ਕੁਰੂਕਸ਼ੇਤਰ ਦਾ ਮੁੱਖ ਕਾਰਜਕਾਰੀ ਅਧਿਕਾਰੀ ਲਗਾਇਆ ਗਿਆ ਹੈ|


