- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਰ ਭੁਲਾ ਕੇ ਜਿੱਤ ਦੇ ਰਸਤੇ ਉੱਤੇ ਪਰਤਣਾ ਚਾਹੇਗੀ ਟੀਮ ਇੰਡੀਆ
ਔਕਲੈਂਡ – ਪਹਿਲੇ ਟੀ-20 ਮੈਚ ਵਿਚ ਮਿਲੀ ਨਮੋਸ਼ੀਜਨਕ ਹਾਰ ਤੋਂ ਬਾਅਦ ਟੀਮ ਇੰਡੀਆ ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਦੇ ਵਿਰੁੱਧ ਦੂਜੇ ਟੀ-20 ਮੈਚ ਵਿਚ ਜਿੱਤ ਨਾਲ ਲੜੀ ਵਿਚ ਵਾਪਸੀ ਕਰਨ ਲਈ ਸੰਘਰਸ਼ ਕਰੇਗੀ। ਬੁੱਧਵਾਰ ਨੂੰ ਭਾਰਤੀ ਟੀਮ ਨੂੰ ਟੀ-20 ਕ੍ਰਿਕਟ ਵਿਚ ਦੌੜਾਂ ਦੇ ਅੰਤਰ ਨਾਲ ਸਭ ਤੋਂ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਹਾਰ ਤੋਂ 24 ਘੰਟੇ ਬਾਅਦ ਹੀ ਦੂਜੇ ਮੈਚ ਲਈ ਉੱਤਰਨ ਵਾਲੀ ਭਾਰਤੀ ਟੀਮ ਕੋਲ ਹਾਰ ਦੇ ਕਾਰਨਾਂ ਨੂੰ ਵਿਚਾਰਨ ਦਾ ਵੀ ਸਮਾਂ ਨਹੀਂ ਹੈ। ਪਹਿਲੇ ਮੈਚ ਵਿਚ ਕੁੱਝ ਵੀ ਟੀਮ ਦੇ ਪੱਖ ਵਿਚ ਨਹੀਂ ਰਿਹਾ ਅਤੇ ਕਪਤਾਨ ਵਿਰਾਟ ਕੋਹਲੀ ਨੂੰ ਆਰਾਮ ਦਿੱਤਾ ਗਿਆ ਸੀ।ਪਹਿਲੇ ਮੈਚ ਵਿਚ ਭਾਰਤ ਨੇ ਟਾਸ ਜਿੱਤ ਕੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਅਤੇ ਨਿਊਜ਼ੀਲੈਂਡ ਨੇ 219 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕਰ ਲਿਆ। ਸਲਾਮੀ ਬੱਲੇਬਾਜ਼ ਟਿਮ ਸੀਫਰਟ ਨੇ ਭਾਰਤੀ ਗੇਂਦਬਾਜ਼ੀ ਦੇ ਬਖੀਏ ਉਧੇੜਦਿਆਂ 43 ਗੇਂਦਾਂ ਵਿਚ 84 ਦੌੜਾਂ ਬਣਾਈਆਂ। ਭਾਰਤੀ ਗੇਂਦਬਾਜ਼ਾਂ ਨੂੰ ਉਸ ਦੇ ਟਾਕਰੇ ਲਈ ਰਣਨੀਤੀ ਬਣਾਉਣੀ ਹੋਵੇਗੀ। ਭੁਵਨੇਸ਼ਵਰ ਕੁਮਾਰ, ਹਾਰਦਿਕ ਪਾਂਡਿਆ ਅਤੇ ਯੁਜਵੇਂਦਰ ਚਾਹਲ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ ਪਰ ਚਾਈਨਾਮੈਨ ਕੁਲਦੀਪ ਯਾਦਵ ਨੂੰ ਉਤਰਿਆ ਜਾ ਸਕਦਾ ਹੈ। ਵੱਡੇ ਟੀਚੇ ਦਾ ਪਿੱਛਾ ਕਰਦਿਆਂ ਭਾਰਤੀ ਟੀਮ 80 ਦੌੜਾਂ ਨਾਲ ਹਾਰ ਗਈ।


