- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਿਮਾਚਲ ਵਿੱਚ ਸੈਲਾਨੀਆਂ ਨੂੰ ਕੋਰੋਨਾ ਰਿਪੋਰਟ ਲਈ ਨਹੀਂ ਕੀਤਾ ਜਾਵੇਗਾ ਪਰੇਸ਼ਾਨ : ਮੁੱਖ ਮੰਤਰੀ
ਧਰਮਸ਼ਾਲਾ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਕਿਹਾ ਕਿ ਪ੍ਰਦੇਸ਼ ਆਉਣ ਵਾਲੇ ਸੈਲਾਨੀਆਂ ਨੂੰ ਸੂਬੇ ਦੀਆਂ ਸਰਹੱਦਾਂ ਤੇ ਕੋਰੋਨਾ ਵਾਇਰਸ ਜਾਂਚ ਦੀ ਰਿਪੋਰਟ ਲਈ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਸਰਕਾਰ ਨੇ ਇਨਫੈਕਸ਼ਨ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਲਈ ਸੂਬੇ ਵਿੱਚ ਪ੍ਰਵੇਸ਼ ਕਰਨ ਤੇ ਕੋਵਿਡ-19 ਨਾਲ ਪੀੜਤ ਨਾ ਹੋਣ ਦੀ ਰਿਪੋਰਟ ਦਿਖਾਉਣਾ ਜ਼ਰੂਰੀ ਕਰ ਦਿੱਤਾ ਸੀ। ਹੁਣ ਉਨ੍ਹਾਂ ਨੇ ਕਿਹਾ ਕਿ ਸੈਲਾਨੀਆਂ ਦੇ ਆਉਣ ਤੇ ਉਨ੍ਹਾਂ ਦੀ ਨਿਗਰਾਨੀ ਕਰਨ ਲਈ ਅਰਥ ਵਿਵਸਥਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸੈਰ-ਸਪਾਟਾ ਉਦਯੋਗ ਦਾ ਧਿਆਨ ਰੱਖਦੇ ਹੋਏ ਇਹ ਯਕੀਨੀ ਕਰ ਰਹੇ ਹਾਂ ਕਿ ਇਹ ਖੇਤਰ ਪਿਛਲੇ ਸਾਲ ਦੀ ਤਰ੍ਹਾਂ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਨਾ ਹੋਵੇ। ਉਦਯੋਗ ਲਈ ਮਾਨਕ ਸੰਚਾਲਨ ਪ੍ਰਕਿਰਿਆ (ਐੱਸ.ਓ.ਪੀ.) ਜਾਰੀ ਕੀਤੀ ਗਈ ਹੈ ਅਤੇ ਇਸ ਤੇ ਨਿਗਰਾਨੀ ਕਰਨ ਲਈ ਵਿਵਸਥਾ ਤਿਆਰ ਕੀਤੀ ਹੈ। ਸੂਬੇ ਦੀਆਂ ਸਰਹੱਦਾਂ ਤੇ ਕੋਰੋਨਾ ਦੀ ਰਿਪੋਰਟ ਲਈ ਸੈਲਾਨੀਆਂ ਅਤੇ ਹੋਰ ਲੋਕਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ, ਕਿਉਂਕਿ ਇਸ ਨਾਲ ਉਨ੍ਹਾਂ ਨੂੰ ਬਹੁਤ ਅਸਹੂਲਤ ਹੁੰਦੀ ਹੈ।ਉਨ੍ਹਾਂ ਨੇ ਕਿਹਾ ਕਿ ਕਿਉਂਕਿ ਜ਼ਿਆਦਾਤਰ ਸੈਲਾਨੀ ਹੋਟਲਾਂ ਵਿੱਚ ਰਹਿੰਦੇ ਹਨ, ਇਸ ਲਈ ਪ੍ਰਸ਼ਾਸਨ ਨੇ 7 ਸੂਬਿਆਂ ਤੋਂ ਆਉਣ ਵਾਲੇ ਲੋਕਾਂ ਤੇ ਉਸੇ ਸਥਾਨ ਤੇ ਨਿਗਰਾਨੀ ਲਈ ਵਿਵਸਥਾ ਤਿਆਰ ਕੀਤੀ ਹੈ, ਜਿੱਥੇ ਉਹ ਰੁਕਣਗੇ। ਉਹਨਾਂ ਕਿਹਾ ਕਿ ਪੰਜਾਬ, ਦਿੱਲੀ, ਮਹਾਰਾਸ਼ਟਰ, ਗੁਜਰਾਤ, ਕਰਨਾਟਕ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ 16 ਅਪ੍ਰੈਲ ਤੋਂ ਹਿਮਾਚਲ ਪ੍ਰਦੇਸ਼ ਵਿੱਚ ਪ੍ਰਵੇਸ਼ ਕਰਨ ਤੇ ਵੱਧ ਤੋਂ ਵੱਧ 72 ਘੰਟੇ ਪਹਿਲਾਂ ਤੱਕ ਦੀ ਆਰ.ਟੀ.-ਪੀ.ਸੀ.ਆਰ. ਰਿਪੋਰਟ ਦਿਖਾਉਣੀ ਪਵੇਗੀ, ਜਿਸ ਵਿੱਚ ਇਨਫੈਕਸ਼ਨ ਨਾ ਹੋਣ ਦੀ ਪੁਸ਼ਟੀ ਕੀਤੀ ਗਈ ਹੋਵੇ। ਮੁੱਖ ਮੰਤਰੀ ਇਕ ਦਿਨ ਦੌਰੇ ਤੇ ਸ਼ਿਮਲਾ ਅਤੇ ਧਰਮਸ਼ਾਲਾ ਆਏ ਹਨ। ਉਹ ਕਾਂਗੜਾ ਅਤੇ ਨੇੜਲੇ ਖੇਤਰਾਂ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ।


