- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਿੰਸਾ ਦੇ ਡਰ ਕਾਰਨ ਰਾਤ ਨੂੰ ਕੀਤਾ ਗਿਆ ਪੀੜਤਾ ਦਾ ਅੰਤਿਮ ਸਰਕਾਰ : ਯੂਪੀ ਸਰਕਾਰ
ਨਵੀਂ ਦਿੱਲੀ – ਸੁਪਰੀਮ ਕੋਰਟ ਵਿੱਚ ਹਾਥਰਸ ਕੇਸ ਦੀ ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਕਿਹਾ ਹੈ ਕਿ ਕਥਿਤ ਹਿੰਸਾ ਕਾਰਨ ਪੀੜਤ ਦੇ ਸਰੀਰ ਦਾ ਰਾਤ ਨੂੰ ਅੰਤਿਮ ਸੰਸਕਾਰ ਕੀਤਾ ਗਿਆ| ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਖੁਫੀਆ ਜਾਣਕਾਰੀ ਸੀ ਕਿ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਹੋ ਸਕਦੀ ਹੈ| ਯੂਪੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਇਰ ਕੀਤਾ| ਯੂਪੀ ਸਰਕਾਰ ਚਾਹੁੰਦੀ ਹੈ ਕਿ ਹਾਥਰਸ ਕੇਸ ਦੀ ਸੀਬੀਆਈ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਵੇ|ਯੂਪੀ ਸਰਕਾਰ ਨੇ ਅਦਾਲਤ ਵਿੱਚ ਇਹ ਵੀ ਕਿਹਾ ਸੀ ਕਿ ਜਾਂਚ ਨੂੰ ਟ੍ਰੈਕ ਤੋਂ ਹੇਠਾਂ ਲਾਹੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ| ਯੂਪੀ ਸਰਕਾਰ ਨੇ ਆਪਣੇ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਅਦਾਲਤ ਨੂੰ ਇਸ ਕੇਸ ਦੀ ਸੁਤੰਤਰ ਤੇ ਨਿਰਪੱਖ ਪੜਤਾਲ ਲਈ ਸੀਬੀਆਈ ਜਾਂਚ ਦਾ ਨਿਰਦੇਸ਼ ਦੇਣਾ ਚਾਹੀਦਾ ਹੈ|ਹਾਥਰਸ ਸਮੂਹਿਕ ਬਲਾਤਕਾਰ ਤੇ ਕਤਲ ਕੇਸ ਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ| ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ ਜਾਂ ਕਿਸੇ ਸੇਵਾ ਮੁਕਤ ਜੱਜ ਦੀ ਪ੍ਰਧਾਨਗੀ ਹੇਠ ਜੁਡੀਸ਼ੀਅਲ ਕਮਿਸ਼ਨ ਬਣਾਇਆ ਜਾਵੇ| ਇਸ ਕੇਸ ਨੂੰ ਯੂਪੀ ਤੋਂ ਦਿੱਲੀ ਤਬਦੀਲ ਕਰਨ ਦੀ ਮੰਗ ਵੀ ਇਸ ਪਟੀਸ਼ਨ ਵਿੱਚ ਕੀਤੀ ਗਈ ਹੈ|


