- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹੈਦਰਾਬਾਦ ਵਿੱਚ ਦੋ ਟ੍ਰੇਨਾਂ ਦੀ ਟੱਕਰ
ਹੈਦਰਾਬਾਦ – ਅੱਜ ਹੈਦਰਾਬਾਦ ਦੇ ਕਾਚੇਗੁਡਾ ਰੇਲਵੇ ਸਟੇਸ਼ਨ ਤੇ ਦੋ ਟਰੇਨਾਂ ਦੀ ਆਪਸ ਵਿੱਚ ਟੱਕਰ ਹੋ ਗਈ| ਪ੍ਰਾਪਤ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਮੌਕੇ ਤੇ ਰੇਲਵੇ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਪਹੁੰਚ ਗਏ ਹਨ| ਜਿਕਰਯੋਗ ਹੈ ਕਿ ਦੋਵੇਂ ਟਰੇਨਾਂ ਇਕੋਂ ਪਟੜੀ ਤੇ ਸਨ, ਜਿਸ ਕਾਰਨ ਦੋਹਾਂ ਦੀ ਆਹਮਣੇ-ਸਾਹਮਣੇ ਟੱਕਰ ਹੋ ਗਈ| ਟਰੇਨਾਂ ਦੀ ਰਫਤਾਰ ਘੱਟ ਸੀ, ਜਿਸ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ| ਹਾਦਸਾ ਉਸ ਸਮੇਂ ਹੋਇਆ ਜਦੋਂ ਪਲੇਟਫਾਰਮ ਤੇ ਉਡੀਕ ਕਰ ਹੀ ਕੋਂਗੁ ਐਕਸਪ੍ਰੈਸ ਨੂੰ ਐਮ. ਐਮ. ਟੀ. ਐਸ. ਟਰੇਨ ਨੇ ਟੱਕਰ ਮਾਰ ਦਿੱਤੀ| ਸਿੰਗਨਲ ਦੀ ਗਲਤੀ ਕਾਰਨ ਇਹ ਹਾਦਸਾ ਵਾਪਰਿਆ| ਫਿਲਹਾਲ ਕੁਝ ਟਰੇਨਾਂ ਦਾ ਸ਼ਡਿਊਲ ਫਿਰ ਤੋਂ ਤੈਅ ਕੀਤਾ ਗਿਆ ਹੈ ਅਤੇ ਟਰੈਕ ਨੂੰ ਖਾਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ|


