ਅਕਾਲੀ ਦਲ ਨੇ ਸਦਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ : ਪ੍ਰੋ. ਚੰਦੂਮਾਜਰਾ

ਐਸ ਏ ਐਸ ਨਗਰ –  ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਪੰਜਾਬ ਵਾਸਤੇ ਕੁਰਬਾਨੀਆਂ ਕੀਤੀਆਂ ਹਨ ਜਿਸਦਾ ਲੰਬਾ ਚੜਾ ਇਤਿਹਾਸ ਹੈ ਜਦੋਂਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ| ਇਹ ਗੱਲ ਸੰਸਦ ਮੈਂਬਰ ਅਤੇ ਹਲਕਾ ਆਨੰਦਪੁਰ ਸਾਹਿਬ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਥਾਨਕ ਫੇਜ਼ 3 ਬੀ 1 ਵਿੱਚ ਅਕਾਲੀ ਕੌਂਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਦੇ ਗ੍ਰਹਿ ਵਿਖੇ ਲੋਕਸਭਾ ਚੋਣਾ ਸੰਬੰਧੀ ਕਾਰਵਾਈ ਗਈ ਇੱਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖੀ| ਉਨ੍ਹਾਂ ਕਿਹਾ ਕਿ ਉਹਨਾਂ ਵਲੋਂ ਪਿਛਲੇ ਪੰਜ ਸਾਲਾਂ ਦੌਰਾਨ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤਾ ਹੈ ਅਤੇ ਖਾਸ ਕਰਕੇ ਮੁਹਾਲੀ ਹਲਕੇ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਕੋਈ ਕਮੀ ਨਹੀ ਆਉਣ ਦਿੱਤੀ| ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰੀ ਦੁਨੀਆ ਵਿਚ ਦੇਸ਼ ਦਾ ਨਾਮ ਉਚਾ ਕੀਤਾ ਹੈ|ਫੇਜ਼ 3 ਬੀ 1 ਦੇ ਵਸਨੀਕਾਂ ਦੀ ਇਸ ਭਰਵੀਂ ਮੀਟਿੰਗ ਦੌਰਾਨ ਕਾਂਗਰਸ ਤੇ ਵਰ੍ਹਦਿਆਂ ਉਹਨਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸਿੱਖਾਂ ਤੇ ਜੁਲਮ ਢਾਹੇ ਹਨ ਅਤੇ ਪੰਜਾਬ ਦੇ ਹਿੱਤਾਂ ਦਾ ਘਾਣ ਕੀਤਾ ਹੈ| ਉਨ੍ਹਾਂ ਕਿਹਾ ਕਿ 84 ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਕਿਹਾ ਕਿ ਜੇਕਰ ਅੱਜ 84 ਦੇ ਕਾਤਲਾਂ ਨੂੰ ਸਜ਼ਾ ਮਿਲੀ ਹੈ ਤਾਂ ਉਹ ਸਿਰਫ ਅਕਾਲੀ ਭਾਜਪਾ ਦੀ ਸਰਕਾਰ ਦੇ ਯਤਨਾਂ ਸਦਕਾ ਹੀ ਸੰਭਵ ਹੋਇਆ ਹੈ ਅਤੇ 84 ਪੀੜਤਾਂ ਨੂੰ ਇਨਸਾਫ ਮਿਲਿਆ ਹੈ|ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਤਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਪੂਰੇ ਦੇਸ਼ ਵਿਚ ਮੋਦੀ ਲਹਿਰ ਚੱਲ ਰਹੀ ਹੈ ਅਤੇ ਆਨੰਦਪੁਰ ਸਾਹਿਬ ਹਲਕੇ ਤੋਂ ਪ੍ਰੋ. ਚੰਦੂਮਾਜਰਾ ਦੀ ਜਿੱਤ ਯਕੀਨੀ ਹੈ|ਆਪਣੇ ਸੰਬੋਧਨ ਵਿਚ ਕੌਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਅਸਲ ਗੱਲ ਤਾਂ ਇਹ ਹੈ ਕਿ ਕਾਂਗਰਸ ਪਾਰਟੀ ਕੋਲ ਕੋਈ ਉਮੀਦਵਾਰ ਹੀ ਨਹੀਂ ਸੀ ਜੋ ਪ੍ਰੋ. ਚੰਦੂਮਾਜਰਾ ਦਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਮੁਕਾਬਲਾ ਕਰ ਸਕਦਾ| ਇਸ ਲਈ ਕਾਂਗਰਸ ਪਾਰਟੀ ਨੇ ਪੈਰਾਸੂਟ ਰਾਹੀਂ ਲੁਧਿਆਣਾ ਦੇ ਇਕ ਭਗੌੜੇ ਉਮੀਦਵਾਰ ਨੂੰ ਟਿਕਟ ਦਿੱਤੀ ਹੈ, ਜਿਸ ਦਾ ਅਨੰਦਪੁਰ ਸਾਹਿਬ ਹਲਕੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ| ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬੀਆਂ ਨੂੰ ਲੁੱਟਿਆ ਹੈ ਅਤੇ ਕਿਸੇ ਵੀ ਵਰਗ ਦਾ ਕੋਈ ਭਲਾ ਨਹੀਂ ਕੀਤਾ| ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਝੂਠੀਆਂ ਸਹੁੰਆਂ ਖਾ ਕੇ ਪੰਜਾਬ ਦੀ ਭੋਲੀ ਭਾਲੀ ਜਨਤਾ ਨੂੰ ਠੱਗਿਆ ਹੈ ਪਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਲੋਕ ਅਕਾਲੀ ਉਮੀਦਵਾਰਾਂ ਨੂੰ ਜਿੱਤਾ ਕੇ ਕਾਂਗਰਸ ਨੂੰ ਮੂੰਹ ਤੋੜ ਜਵਾਬ ਦੇਣਗੇ|ਇਸ ਮੌਕੇ ਹੋਰਨਾਂ ਤੋਂ ਇਲਾਵਾ ਰੁਪਿੰਦਰ ਸਿੰਘ ਸਚਦੇਵਾ, ਖੁਸ਼ਵੰਤ ਸਿੰਘ ਖੜਬੰਦਾ, ਦਵਿੰਦਰ ਸਿੰਘ ਭਾਟੀਆ, ਨਰਿੰਦਰ ਸਿੰਘ ਸੰਧੂ, ਸਤਾਲ ਸਿੰਘ, ਕਰਮ ਸਿੰਘ ਭਵਰਾ, ਐਨ.ਐਸ. ਮਨਹਾਸ, ਸੁਰਿੰਦਰਜੀਤ ਸਿੰਘ ਜਸਪਾਲ, ਪਰਮਜੀਤ ਸਿੰਘ ਗਿੱਲ, ਸਤਨਾਮ ਸਿੰਘ ਮਲਹੋਤਰਾ, ਨਾਇਕ ਸਿੰਘ, ਬਲਜਿੰਦਰ ਸਿੰਘ ਬੇਦੀ, ਇੰਦਰਪ੍ਰੀਤ ਕੌਰ ਪ੍ਰਿੰਸ, ਪ੍ਰਭਲੀਨ ਕੌਰ, ਰਿਤੂ ਬਾਂਸਲ, ਬਲਵਿੰਦਰ ਕੌਰ, ਚੰਨਨ ਕੌਰ, ਭੁਪਿੰਦਰ ਸਿੰਘ, ਐਸ. ਐਸ. ਢਿੱਲੋ, ਡਾ. ਬੀ. ਐਸ. ਚੰਦੋਕ, ਹਰਮਿੰਦਰ ਸਿੰਘ ਸਿਆਲ, ਨੀਰਜ ਕੁਮਾਰ, ਅਮਰਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਫੇਜ਼ 3ਬੀ1 ਨਿਵਾਸੀ ਹਾਜਿਰ ਸਨ|

VIA PUNJAB