- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਗਲੇ ਸਾਲ IPL ਤੋਂ ਬਾਅਦ ਭਵਿੱਖ ਤੇ ਫੈਸਲਾ ਕਰੇਗਾ ਧੋਨੀ
ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਤੋਂ ਬਾਅਦ ਆਪਣੇ ਭਵਿੱਖ ਨੂੰ ਲੈ ਕੇ ਫੈਸਲਾ ਕਰੇਗਾ। ਇਸ ਸਟਾਰ ਕ੍ਰਿਕਟਰ ਦੇ ਨੇੜਲੇ ਸੂਤਰਾਂ ਨੇ ਮੰਗਲਵਾਰ ਇਹ ਜਾਣਕਾਰੀ ਦਿੱਤੀ, ਜਿਸ ਨਾਲ ਉਸਦੇ ਕਰੀਅਰ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀਆਂ ਅਟਕਲਬਾਜ਼ੀਆਂ ਦਾ ਦੌਰ ਰੁਕ ਸਕਦਾ ਹੈ। ਭਾਰਤ ਦੇ ਜੁਲਾਈ ਵਿਚ ਇੰਗਲੈਂਡ ਵਿਚ ਖੇਡੇ ਗਏ ਵਨ ਡੇ ਵਿਸ਼ਵ ਕੱਪ ਤੋਂ ਸੈਮੀਫਾਈਨਲ ਵਿਚੋਂ ਬਾਹਰ ਹੋਣ ਤੋਂ ਬਾਅਦ ਤੋਂ ਹੀ ਧੋਨੀ ਕਿਸੇ ਮੈਚ ਵਿਚ ਨਹੀਂ ਖੇਡਿਆ ਹੈ। ਉਹ ਵੈਸਟਇੰਡੀਜ਼ ਦੌਰੇ ‘ਤੇ ਨਹੀਂ ਗਿਆ ਅਤੇ ਇਸ ਤੋਂ ਬਾਅਦ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਰੁੱਧ ਘਰੇਲੂ ਲੜੀਆਂ ਵਿਚ ਵੀ ਨਹੀਂ ਖੇਡਿਆ।ਸੂਤਰਾਂ ਨੇ ਕਿਹਾ, ”ਧੋਨੀ ਜੇਕਰ ਆਪਣੇ ਭਵਿੱਖ ਨੂੰ ਲੈ ਕੇ ਕੋਈ ਫੈਸਲਾ ਕਰੇਗਾ ਤਾਂ ਅਜਿਹਾ ਆਈ. ਪੀ. ਐੈੱਲ. ਤੋਂ ਬਾਅਦ ਹੀ ਹੋਵੇਗਾ। ਤੁਸੀਂ ਅਟਕਲਾਂ ‘ਤੇ ਰੋਕ ਨਹੀਂ ਲਾ ਸਕਦੇ ਕਿਉਂਕਿ ਉਹ ਬਹੁਤ ਵੱਡਾ ਖਿਡਾਰੀ ਹੈ।


