ਅਜੀਤ ਡੋਵਾਲ ਨੂੰ ਮਿਲਿਆ ਕੈਬਨਿਟ ਰੈਂਕ ਦਾ ਦਰਜਾ

ਨਵੀਂ ਦਿੱਲੀ -ਮੋਦੀ ਸਰਕਾਰ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੂੰ ਕੈਬਨਿਟ ਰੈਂਕ ਦਾ ਦਰਜਾ ਦਿੱਤਾ ਹੈ। ਇਸ ਰੁਤਬੇ ਦੀ ਮਿਆਦ ਪੰਜ ਸਾਲਾਂ ਤੱਕ ਹੈ। ਸਾਲ 2014 ਵਿੱਚ ਸੱਤਾ ‘ਚ ਆਉਣ ਤੋਂ ਬਾਅਦ ਡੋਵਾਲ ਨੂੰ ਕੌਮੀ ਸੁਰੱਖਿਆ ਸਲਾਹਕਾਰ ਬਣਾਇਆ ਗਿਆ ਸੀ। ਹੁਣ ਤੱਕ ਰਾਸ਼ਟਰੀ ਸੁਰੱਖਿਆ ਸਲਾਹਕਾਰ ਦੇ ਅਹੁਦੇ ਨੂੰ ਰਾਜ ਮੰਤਰੀ ਦਾ ਦਰਜਾ ਦਿੱਤਾ ਗਿਆ ਸੀ। ਡੋਵਾਲ ਨੂੰ ਇਹ ਸਨਮਾਨ ਕੌਮੀ ਸੁਰੱਖਿਆ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਵੇਖਦਿਆਂ ਦਿੱਤਾ ਗਿਆ ਹੈ। ਭਾਰਤੀ ਫੌਜ ਵੱਲੋਂ ਕੀਤੀ ਗਈ ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਦੀ ਯੋਜਨਾ ਦਾ ਸਿਹਰਾ ਐਨਐਸਏ ਡੋਵਾਲ ਨੂੰ ਦਿੱਤਾ ਜਾਂਦਾ ਹੈ।

VIA PUNJAB