- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਜੇ ਸਿੰਘ ਲਿਬੜਾ ਬਣੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ
ਹਰਜੀਤ ਗਰੇਵਾਲ ਨੇ ਰੈਫ਼ਰੀਆਂ ਨੂੰ ਸਹੀ ਫ਼ੈਸਲੇ ਲੈਣ ਦੀ ਕੀਤੀ ਤਾਕੀਦ
ਚੰਡੀਗੜ੍ਹ – ਪੰਜਾਬ ਅੰਦਰ ਗੱਤਕਾ ਖੇਡ ਗਤੀਵਿਧੀਆਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਅੱਜ ਇੱਥੇ ਗੱਤਕਾ ਐਸੋਸੀਏਸ਼ਨ ਪੰਜਾਬ ਦੀ ਇੱਕ ਉਚੇਚੀ ਮੀਟਿੰਗ ਹੋਈ ਜਿਸ ਦੌਰਾਨ ਨੌਜਵਾਨ ਆਗੂ ਅਜੇ ਸਿੰਘ ਲਿਬੜਾ ਦੀ ਗੱਤਕਾ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਜੋਂ ਤਾਜਪੋਸ਼ੀ ਕੀਤੀ ਗਈ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਮੁੱਚੀ ਗੱਤਕਾ ਜਥੇਬੰਦੀ ਅਤੇ ਕਾਰਜਕਾਰਨੀ ਦਾ ਨਵੇਂ ਸਿਰੇ ਤੋਂ ਗਠਨ ਕਰਨ ਲਈ ਵੀ ਅਧਿਕਾਰਤ ਕੀਤਾ।ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਹੋਈ ਇਸ ਚੋਣ ਮੀਟਿੰਗ ਦੌਰਾਨ ਇਸ ਸਾਲ ਗੱਤਕਾ ਟੂਰਨਾਮੈਂਟ ਕਰਵਾਉਣ ਅਤੇ ਰੈਫਰੀ ਕੈਂਪ ਲਾਉਣ ਸਬੰਧੀ ਵਿਚਾਰਾਂ ਵੀ ਹੋਈਆਂ।ਸ੍ਰੀ ਲਿਬੜਾ ਦੇ ਸੂਬਾ ਪ੍ਰਧਾਨ ਚੁਣੇ ਜਾਣ ਉਤੇ ਸ੍ਰੀ ਹਰਜੀਤ ਸਿੰਘ ਗਰੇਵਾਲ ਅਤੇ ਗੱਤਕਾ ਐਸੋਸੀਏਸ਼ਨ ਦੇ ਹੋਰਨਾਂ ਅਹੁਦੇਦਾਰਾਂ ਨੇ ਵਧਾਈਆਂ ਪੇਸ਼ ਕਰਦਿਆਂ ਕਾਮਨਾ ਕੀਤੀ ਕਿ ਉਹ ਗੱਤਕਾ ਖੇਡ ਨੂੰ ਪੰਜਾਬ ਵਿੱਚ ਹੋਰ ਪ੍ਰਫੁੱਲਤ ਕਰਨ ਲਈ ਪੂਰੀਆਂ ਕੋਸ਼ਿਸ਼ਾਂ ਕਰਨਗੇ। ਇਸ ਮੌਕੇ ਸ੍ਰੀ ਲਿਬੜਾ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਗੱਤਕਾ ਰੈਫਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜਾਬ ਵਿੱਚ ਗੱਤਕਾ ਟੂਰਨਾਮੈਂਟ ਅਤੇ ਗੱਤਕਾ ਸਿਖਲਾਈ ਕੈਂਪ ਲਾਉਣ ਲਈ ਜਲਦ ਹੀ ਪ੍ਰੋਗਰਾਮ ਉਲੀਕਣਗੇ। ਇਸ ਮੌਕੇ ਰੈਫ਼ਰੀਆਂ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਗੱਤਕਾ ਟੂਰਨਾਮੈਂਟਾਂ ਤੇ ਜੱਜਮੈਂਟ ਸਮੇਂ ਉਨ੍ਹਾਂ ਨੂੰ ਸਹੀ ਫ਼ੈਸਲੇ ਲੈਣ ਦੀ ਤਾਕੀਦ ਕੀਤੀ ਅਤੇ ਕਿਹਾ ਕਿ ਉਹ ਗੱਤਕਾ ਨਿਯਮਾਂਵਲੀ ਅਨੁਸਾਰ ਹੀ ਗੱਤਕਾ ਗਰਾਊਂਡ ਵਿੱਚ ਸਹੀ ਫ਼ੈਸਲੇ ਲੈਣ।ਇਸ ਤੋਂ ਪਹਿਲਾਂ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁਖੀ ਡਾ. ਗੁਰਮੀਤ ਸਿੰਘ ਸਿੱਧੂ ਅਤੇ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਪ੍ਰੋਫ਼ੈਸਰ ਅਮਨਪ੍ਰੀਤ ਸਿੰਘ ਨੇ ਵੱਖ-ਵੱਖ ਵਿਸ਼ਿਆਂ ਉੱਤੇ ਗੱਤਕਾ ਰੈਫਰੀਆਂ ਨੂੰ ਗੁਰ ਇਤਿਹਾਸ ਅਤੇ ਸਿੱਖ ਯੁੱਧ ਕਲਾ ਸਬੰਧੀ ਜਾਣਕਾਰੀ ਭਰਪੂਰ ਵਿਸ਼ੇਸ਼ ਲੈਕਚਰ ਦਿੱਤੇ। ਉਨ੍ਹਾਂ ਗੱਤਕਾ ਖਿਡਾਰੀਆਂ ਨੂੰ ਗੁਰਸਿੱਖੀ ਰਹਿਣੀ-ਬਹਿਣੀ ਅਨੁਸਾਰ ਚੱਲਦਿਆਂ ਸਮਾਜ ਵਿੱਚ ਵਿਚਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬਾਕੀ ਖੇਡਾਂ ਨਾਲੋਂ ਗੱਤਕੇ ਦਾ ਵੱਡਾ ਫਰਕ ਇਹ ਹੈ ਕਿ ਇਸ ਖੇਡ ਦੌਰਾਨ ਖਿਡਾਰੀਆਂ ਦਾ ਜੋਸ਼ੀਲਾਪਣ ਅਤੇ ਸਵੈ-ਰੱਖਿਆ ਸਮੇਤ ਸੱਚੀ-ਸੁੱਚੀ ਦਿੱਖ ਵੀ ਉਜਾਗਰ ਹੁੰਦੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਉਦੇ ਸਿੰਘ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਇਸਮਾ ਦੇ ਸਾਈਬਰ ਸੈਲ ਇੰਚਾਰਜ ਵਰੁਣ ਭਾਰਦਵਾਜ, ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਕੰਵਰ ਹਰਵੀਰ ਸਿੰਘ ਢੀਂਡਸਾ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਮਾਝਾ ਜ਼ੋਨ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜਾ, ਜੰਮੂ ਕਸ਼ਮੀਰ ਤੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਦੇ ਕੁਆਰਡੀਨੇਟਰ ਸਮਰਪਾਲ ਸਿੰਘ ਵੀ ਹਾਜ਼ਰ ਸਨ।


