- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਦਾਲਤੀ ਹੱਤਕ ਮਾਮਲੇ ’ਚ ਇਮਰਾਨ ਖ਼ਿਲਾਫ਼ ਦਾਇਰ ਪਟੀਸ਼ਨ ਰੱਦ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਇਮਰਾਨ ਖਾਨ ਵੱਲੋਂ ਆਪਣੇ ਭਾਸ਼ਣ ਦੌਰਾਨ ਦੇਸ਼ ਦੀ ਨਿਆਂ ਪਾਲਿਕਾ ਬਾਰੇ ਕੀਤੀ ਟਿੱਪਣੀ ਖ਼ਿਲਾਫ਼ ਦਾਇਰ ਪਟੀਸ਼ਨ ਅੱਜ ਇਸਲਾਮਾਬਾਦ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਦਿਨੇ ਹਾਈ ਕੋਰਟ ਨੇ ਇਸ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਸ ਸਬੰਧੀ ਪਟੀਸ਼ਨ ਵਕੀਲ ਸਲੀਮੁੱਲ੍ਹਾ ਖਾਨ ਨੇ ਦਾਇਰ ਕੀਤੀ ਸੀ। ਉਸ ਨੇ ਆਪਣੀ ਪਟੀਸ਼ਨ ’ਚ ਕਿਹਾ ਸੀ ਕਿ ਇਮਰਾਨ ਖਾਨ ਨੇ ਐਬਟਾਬਾਦ ’ਚ ਹਵੇਲੀਆਂ-ਮਾਨਸਹਿਰਾ ਸੈਕਸ਼ਨ ਦੇ ਉਦਘਾਟਨ ਸਮੇਂ ਦਿੱਤੇ ਭਾਸ਼ਣ ’ਚ ਅਦਾਲਤ ਦੀ ਹੱਤਕ ਕੀਤੀ ਸੀ। ਜ਼ਿਕਰਯੋਗ ਹੈ ਕਿ ਇਮਰਾਨ ਨੇ ਆਪਣੇ ਭਾਸ਼ਣ ’ਚ ਚੀਫ ਜਸਟਿਸ ਆਸਿਫ ਸਈਦ ਖੋਸਾ ਨੂੰ ਨਿਆਂ ਪਾਲਿਕਾ ’ਚ ਲੋਕਾਂ ਭਰੋਸਾ ਬਹਾਲ ਕਰਨ ਦੀ ਅਪੀਲ ਕੀਤੀ ਸੀ।


