- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਦਾਲਤ ਦੇ ਫ਼ੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ : ਸੁਪਰੀਮ ਕੋਰਟ
ਰਵਿਦਾਸ ਮੰਦਰ ਢਾਹੇ ਜਾਣ ਦੇ ਮਾਮਲੇ ‘ਚ ਪੰਜਾਬ, ਹਰਿਆਣਾ ਤੇ ਦਿੱਲੀ ਦੀਆਂ ਸਰਕਾਰਾਂ ਨੂੰ ਝਾੜ
ਨਵੀਂ ਦਿੱਲੀ – ਦੇਸ਼ ਦੀ ਸਿਖਰਲੀ ਅਦਾਲਤ ਨੇ ਸੋਮਵਾਰ ਨੂੰ ਕਿਹਾ ਹੈ ਕਿ ਤੁਗ਼ਲਕਾਬਾਦ ਜੰਗਲਾਤ ਖੇਤਰ ਵਿੱਚ ਬਣੇ ਗੁਰੂ ਰਵਿਦਾਸ ਮੰਦਰ ਬਾਰੇ ਦਿੱਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਸਿਆਸੀ ਰੰਗਤ ਨਹੀਂ ਦਿੱਤੀ ਜਾ ਸਕਦੀ। ਜਸਟਿਸ ਅਰੁਣ ਮਿਸ਼ਰਾ ਤੇ ਐਮ.ਆਰ. ਸ਼ਾਹ ਨੇ ਪੰਜਾਬ, ਹਰਿਆਣਾ ਤੇ ਦਿੱਲੀ ਦੀ ਸਰਕਾਰ ਨੂੰ ਹੁਕਮ ਦਿੱਤੇ ਕਿ ਮੰਦਰ ਢਾਹੁਣ ਦੇ ਮਸਲੇ ਸਬੰਧੀ ਜਾਰੀ ਪ੍ਰਦਰਸ਼ਨਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਸਿਆਸੀ ਸਮਰਥਨ ਨਹੀਂ ਮਿਲਣਾ ਚਾਹੀਦਾ। ਅਦਾਲਤ ਨੇ ਕਿਹਾ ਕਿ ਸਾਰਾ ਕੁਝ ਸਿਆਸੀ ਨਹੀਂ ਹੋ ਸਕਦਾ ਤੇ ਸਾਡੇ ਹੁਕਮਾਂ ਨੂੰ ਸਿਆਸੀ ਰੰਗਤ ਵਿੱਚ ਨਹੀਂ ਰੰਗਿਆ ਜਾ ਸਕਦਾ। ਦੱਸ ਦੇਈਏ ਕਿ ਦੇਸ਼ ਦੀ ਸਰਬਉੱਚ ਅਦਾਲਤ ਦੇ 9 ਅਗਸਤ ਨੂੰ ਦਿੱਤੇ ਹੁਕਮਾਂ ‘ਤੇ ਦਿੱਲੀ ਵਿਕਾਸ ਅਥਾਰਟੀ (ਡੀ.ਡੀ.ਏ.) ਨੇ ਰਵਿਦਾਸ ਮੰਦਰ ਢਾਹ ਦਿੱਤਾ ਸੀ। ਅਦਾਲਤ ਨੇ ਗੁਰੂ ਰਵਿਦਾਸ ਜੈਅੰਤੀ ਸਮਾਰੋਹ ਕਮੇਟੀ ਵੱਲੋਂ ਜੰਗਲਾਤ ਖੇਤਰ ਨੂੰ ਖਾਲੀ ਨਾ ਕਰਨ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਮੰਦਰ ਹਟਾਉਣ ਦੇ ਹੁਕਮ ਪਾਸ ਕੀਤੇ ਸਨ।


