- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਦਾਲਤ ਵੱਲੋਂ ਈ. ਡੀ ਨੂੰ ਜਬਤ ਦਸਤਾਵੇਜ਼ਾਂ ਦੀ ਕਾਪੀ ਵਾਡਰਾ ਨੂੰ ਮੁਹੱਈਆ ਕਰਵਾਉਣ ਦਾ ਹੁਕਮ
ਨਵੀਂ ਦਿੱਲੀ – ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਆਦੇਸ਼ ਦਿੱਤਾ ਹੈ ਕਿ ਉਹ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਰਾਬਰਟ ਵਾਡਰਾ ਨੂੰ ਉਨ੍ਹਾਂ ਦੇ ਦਫਤਰ ਵਿੱਚੋਂ ਪਿਛਲੇ ਸਾਲ ਜਬਤ ਕੀਤੇ ਗਏ ਦਸਤਾਵੇਜ਼ਾਂ ਦੀ ਕਾਪੀ (ਸਾਫਟ ਅਤੇ ਹਾਰਡ) ਮੁਹੱਈਆ ਕਰਵਾਏ| ਜ਼ਿਕਰਯੋਗ ਹੈ ਕਿ ਈ. ਡੀ. ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿੱਚ ਵਾਡਰਾ ਦੇ ਦਫਤਰ ਵਿੱਚੋਂ ਪਿਛਲੇ ਸਾਲ ਇਹ ਦਸਤਾਵੇਜ਼ ਜਬਤ ਕੀਤੇ ਗਏ ਸੀ| ਸੀਨੀਅਰ ਜੱਜ ਅਰਵਿੰਦ ਕੁਮਾਰ ਨੇ ਈ. ਡੀ. ਨੂੰ ਆਦੇਸ਼ ਦਿੱਤਾ ਹੈ ਕਿ ਉਹ ਦਸਤਾਵੇਜ਼ਾਂ ਦੀ ਕਾਪੀ ਵਾਡਰਾ ਨੂੰ ਮੁਹੱਈਆ ਕਰਵਾਏ| ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਜੀਜਾ ਰਾਬਰਟ ਵਾਡਰਾ ਨੇ ਮਨੀ ਲਾਂਡਰਿੰਗ ਕੇਸ ਸੰਬੰਧੀ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ, ਜਿਸ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਕੋਲੋਂ ਮਨੀ ਲਾਂਡਰਿੰਗ ਦੇ ਮਾਮਲੇ ਨਾਲ ਸੰਬੰਧਿਤ ਦਸਤਾਵੇਜ਼ ਉਪਲੱਬਧ ਕਰਵਾਉਣ ਦੀ ਮੰਗ ਕੀਤੀ ਹੈ| ਵਾਡਰਾ ਦੀ ਇਸ ਪਟੀਸ਼ਨ ਤੇ ਸੁਣਵਾਈ ਲਈ ਪਟਿਆਲਾ ਹਾਊਸ ਕੋਰਟ ਨੇ ਈ. ਡੀ. ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਵਾਲੀ ਮੰਗ ਤੇ ਕੋਰਟ ਨੇ 2 ਮਾਰਚ ਤੱਕ ਰਾਹਤ ਦਿੱਤੀ ਹੈ| ਅਦਾਲਤ ਵਿੱਚ ਈ. ਡੀ. ਨੇ ਕਿਹਾ ਸੀ ਕਿ ਟੀਮ ਨੇ ਵਾਡਰਾ ਤੋਂ 4-5 ਦਿਨ ਪੁੱਛ-ਗਿੱਛ ਕਰਨੀ ਹੈ ਪਰ ਵਾਡਰਾ ਦੇ ਵਕੀਲ ਦੇ ਇਨਕਾਰ ਕਰਨ ਤੇ ਇਕ ਪਟੀਸ਼ਨ ਦਾਇਰ ਕੀਤੀ ਗਈ, ਜਿਸ ਵਿੱਚ ਈ. ਡੀ. ਤੋਂ ਸਬੂਤ ਮੰਗੇ ਗਏ| ਜ਼ਿਕਰਯੋਗ ਹੈ ਕਿ ਪਹਿਲਾਂ ਵਾਡਰਾਂ ਤੋਂ ਕਈ ਵਾਰ ਈ. ਡੀ. ਦਫਤਰ ਵਿੱਚ ਬੁਲਾ ਕੇ ਪੁੱਛ-ਗਿੱਛ ਹੋ ਚੁੱਕੀ ਹੈ|


