- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਧਿਆਪਕਾਂ ਲਈ ਆਨ ਲਾਈਨ ਟਰਾਂਸਫਰ ਨੀਤੀ ਸ਼ੁਰੂ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਤਬਾਦਲਾ ਨੀਤੀ ਹੇਠ ਅਧਿਆਪਕਾਂ ਦੇ ਤਬਾਦਲੇ ਲਈ ਬਟਨ ਦਬਾਅ ਕੇ ਪਹਿਲੇ ਤਬਾਦਲੇ ਹੁਕਮ ਜਾਰੀ ਕੀਤਾ। ਇਸ ਦਾ ਉਦੇਸ਼ ਤਬਾਦਲਾ ਪ੍ਰਣਾਲੀ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ। ਸਕੂਲ ਸਿੰਖਿਆ ਵਿਭਾਗ ਦੀ ਇਸ ਨਵੀਂ ਨੀਤੀ ਨੂੰ ਇਸ ਸਾਲ ਜਨਵਰੀ ਵਿੱਚ ਮੰਤਰੀ ਮੰਡਲ ਨੇ ਪ੍ਰਵਾਨਗੀ ਦਿੱਤੀ ਸੀ ਅਤੇ ਜੂਨ ਵਿੱਚ ਇਸ ਨੂੰ ਨੋਟੀਫਾਈ ਕੀਤਾ ਗਿਆ ਸੀ। ਇਸ ਨੀਤੀ ਦੇ ਹੇਠ ਹੁਣ ਟੀਚਿੰਗ ਸਟਾਫ਼ ਦੇ ਸਾਰੇ ਤਬਾਦਲੇ ਸਿਰਫ਼ ਆਨ ਲਾਈਨ ਹੀ ਕੀਤੇ ਜਾਣਗੇ ਅਤੇ ਇਸ ਵਿੱਚ ਕੋਈ ਵੀ ਮਾਨਵੀ ਦਖਲ-ਅੰਦਾਜ਼ੀ ਨਹੀਂ ਹੋਵੇਗੀ। ਇਸ ਦੇ ਨਾਲ ਇਨ੍ਹਾਂ ਤਬਾਦਲਿਆਂ ਵਿੱਚ ਵੱਡੀ ਪੱਧਰ ‘ਤੇ ਭ੍ਰਿਸ਼ਟਾਚਾਰ ਦਾ ਖਾਤਮਾ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਨੂੰ ਹੋਰਨਾਂ ਵਿਭਾਗਾਂ ਵਿੱਚ ਲਾਗੂ ਕਰਨ ਦੀ ਵੀ ਉਨ੍ਹਾਂ ਦੀ ਸਰਕਾਰ ਦੀ ਯੋਜਨਾ ਹੈ। ਇਸ ਪ੍ਰਣਾਲੀ ਨਾਲ ਮੁਕੰਮਲ ਪਾਰਦਰਸ਼ਤਾ ਦਾ ਯੁਗ ਸ਼ੁਰੂ ਹੋ ਗਿਆ ਹੈ। ਕੰਪਿਊਟਰ ਨਾਲ ਚੱਲਣ ਵਾਲੀ ਇਸ ਪ੍ਰਣਾਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਪੱਖਪਾਤ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਹੇਠ ਕਾਰਗੁਜਾਰੀ ਨੂੰ ਸਥਾਨ ਦਿੱਤਾ ਗਿਆ ਹੈ।


