- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਨਾਥਾਂ ਤੇ ਅਪਾਹਜਾਂ ਦੀ ਭਲਾਈ ਲਈ ਅੱਗੇ ਆਉਣ ਕੰਪਨੀਆਂ: ਕੋਵਿੰਦ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੰਪਨੀਆਂ ਨੂੰ ਸੁਝਾਅ ਦਿੱਤਾ ਹੈ ਕਿ ਉਹ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐੱਸਆਰ) ਤਹਿਤ ਅਨਾਥ ਤੇ ਅਪਾਹਜ ਲੋਕਾਂ ਦੀ ਭਲਾਈ ਲਈ ਵੱਧ ਰਾਸ਼ੀ ਖਰਚ ਕਰਨ। ਉਨ੍ਹਾਂ ਕਿਹਾ ਕਿ ਸਮਾਜ ਭਲਾਈ ਦੀਆਂ ਗਤੀਵਿਧੀਆਂ ਨਾਲ ਆਮ ਲੋਕਾਂ ਵਿਚਾਲੇ ਉਨ੍ਹਾਂ ਦਾ ਸਨਮਾਨ ਵਧੇਗਾ। ਉਨ੍ਹਾਂ ਇੱਥੇ ਸੀਐੱਸਆਰ ਦੇ ਐਵਾਰਡ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੀਐੱਸਆਰ ਗਤੀਵਿਧੀਆਂ ਰਾਹੀਂ ਵਿਕਾਸ ਦੀਆਂ ਚੁਣੌਤੀਆਂ ਲਈ ਨਵੇਂ ਹੱਲ ਲੱਭੇ ਜਾ ਸਕਦੇ ਹਨ।ਕੰਪਨੀ ਕਾਨੂੰਨ 2013 ਤਹਿਤ ਸੀਐੱਸਆਰ ਤਜਵੀਜ਼ਾਂ 1 ਅਪਰੈਲ 2014 ਤੋਂ ਲਾਗੂ ਹਨ। ਇਸ ਕਾਨੂੰਨ ਤਹਿਤ ਕੁਝ ਵਰਗਾਂ ’ਚ ਮੁਨਾਫ਼ੇ ਕਮਾਉਣ ਵਾਲੀਆਂ ਕੰਪਨੀਆਂ ਨੇ ਆਪਣੇ ਤਿੰਨ ਸਾਲ ਦੇ ਔਸਤ ਸ਼ੁੱਧ ਲਾਭ ਦਾ ਦੋ ਫੀਸਦ ਹਿੱਸਾ ਇੱਕ ਵਿੱਤੀ ਸਾਲ ’ਚ ਸੀਐੱਸਆਰ ਗਤੀਵਿਧੀਆਂ ’ਤੇ ਖਰਚ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ 2014-15 ’ਚ ਕੰਪਨੀਆਂ ਹਰ ਸਾਲ ਸੀਐੱਸਆਰ ’ਤੇ 10 ਹਜ਼ਾਰ ਕਰੋੜ ਰੁਪਏ ਖਰਚ ਕਰਦੀਆਂ ਹਨ। ਉਨ੍ਹਾਂ ਕਿਹਾ ਸਮਾਜ ਭਲਾਈ ਗਤੀਵਿਧੀਆਂ ’ਤੇ ਖਰਚ ਕਰਨ ਲਈ ਸਰੋਤ, ਇੱਛਾ ਸ਼ਕਤੀ ਤੇ ਰੂਪ-ਰੇਖਾ ਅਹਿਮ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਨਾਥਾਂ ਤੇ ਅਪਾਹਜਾਂ ’ਤੇ ਵੱਧ ਪੈਸਾ ਖਰਚ ਕੀਤਾ ਜਾਣਾ ਚਾਹੀਦਾ ਹੈ। ਸਰਕਾਰ ਨੇ ਅਜਿਹੇ ਲੋਕਾਂ ਦੀ ਮਦਦ ਲਈ ਆਪਣੇ ਵੱਲੋਂ ਜੋ ਕਰਨਾ ਸੀ, ਉਹ ਕੀਤਾ ਪਰ ਕਾਰਪੋਰੇਟ ਖੇਤਰ ਉਨ੍ਹਾਂ ਲਈ ਕਾਫੀ ਕੁਝ ਹੋਰ ਵੀ ਕਰ ਸਕਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਉਹ ਨੇੜ ਭਵਿੱਖ ’ਚ ਅਜਿਹੀਆਂ ਯੋਜਨਾਵਾਂ ਬਣਾ ਸਕਦੇ ਹਨ ਕਿ ਜਿਸ ਨਾਲ ਹਰ ਅਨਾਥ ਬੱਚਿਆਂ ਦੀ ਸੰਭਾਲ ਹੋ ਸਕੇ। ਉਹ 2030 ਤੱਕ ਹਰ ਅਨਾਥ ਦੀ ਸੰਭਾਲ ਦਾ ਟੀਚਾ ਰੱਖ ਸਕਦੇ ਹਨ।


