- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਨਿਲ ਕੁੰਬਲੇ ਫਿਰ ਤੋਂ ਬਣੇ ICC ਕ੍ਰਿਕਟ ਕਮੇਟੀ ਦੇ ਪ੍ਰਧਾਨ
ਨਵੀਂ ਦਿੱਲੀ – ਭਾਰਤੀ ਟੀਮ ਦੇ ਸਾਬਕਾ ਲੈੱਗ ਸਪਿਨਰ ਕੁੰਬਲੇ ਨੂੰ ਸ਼ਨੀਵਾਰ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ. .ਸੀ. ਸੀ.) ਕ੍ਰਿਕਟ ਕਮੇਟੀ ਦੇ ਪ੍ਰਧਾਨ ਦੇ ਰੂਪ ‘ਚ ਫਿਰ ਤੋਂ ਨਿਯੁਕਤ ਕੀਤਾ ਗਿਆ ਹੈ। ਉਹ 3 ਸਾਲ ਤੱਕ ਕਾਰਜਕਾਲ ਦੇ ਲਈ ਅਹੁਦੇ ‘ਤੇ ਬਣੇ ਰਹਿਣਗੇ। ਕੁੰਬਲੇ ਇਸ ਤੋਂ ਪਹਿਲਾਂ ਆਈ. ਸੀ. ਸੀ. ਕ੍ਰਿਕਟ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। 2012 ‘ਚ ਕੁੰਬਲੇ ਨੂੰ ਆਈ. ਸੀ. ਸੀ. ਕ੍ਰਿਕਟ ਕਮੇਟੀ ਦਾ ਮੈਂਬਰ ਬਣਾਇਆ ਗਿਆ ਸੀ ਤੇ ਸਾਲ 2013 ‘ਚ ਉਸ ਨੂੰ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਸੀ। ਸਾਲ 2008 ‘ਚ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ‘ਜੰਬੋਂ’ ਨਾਂ ਦੇ ਮਸ਼ਹੂਰ ਕੁੰਬਲੇ ਨੇ ਕਈ ਪ੍ਰਬੰਧਕੀ ਅਹੁਦਿਆਂ ‘ਤੇ ਕੰਮ ਕੀਤਾ। ਆਈ. ਸੀ. ਸੀ. ਕ੍ਰਿਕਟ ਕਮੇਟੀ ਦੇ ਮੈਂਬਰ ਤੇ ਪ੍ਰਧਾਨ ਬਣਨ ਤੋਂ ਬਾਅਦ ਸਾਲ 2016 ‘ਚ ਭਾਰਤੀ ਕ੍ਰਿਕਟ ਟੀਮ ਦੇ ਕੋਚ ਵੀ ਬਣੇ ਸਨ। ਅਨਿਲ ਕੁੰਬਲੇ ਨੇ ਜੂਨ 2016 ‘ਚ ਰਵੀ ਸ਼ਾਸਤਰੀ ਤੇ ਟਾਮ ਮੂਡੀ ਵਰਗੇ 57 ਦਿੱਗਜ਼ਾਂ ਨੂੰ ਪਛਾੜ ਕੇ ਭਾਰਤੀ ਟੀਮ ਦੇ ਕੋਚ ਬਣੇ ਸਨ।


