- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਲਈ ਰਾਖਵਾਂਕਰਨ ਬਹਾਲ ਕਰਨ ਲਈ ਚੰਨੀ ਵਲੋਂ ਮੁੱਖ ਮੰਤਰੀ ਦਾ ਧੰਨਵਾਦ
ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਹਮੇਸ਼ਾ ਅੱਖੋਂ ਪਰੋਖੇ ਕੀਤਾ: ਚੰਨੀ
ਚੰਡੀਗੜ – ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਵਿਚ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਦਾ ਬਣਦਾ ਹੱਕ ਬਹਾਲ ਕਰਕੇ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੇ ਹੱਕ ਵਿਚ ਵੱਡਾ ਫੈਸਲਾ ਲਿਆ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਸ. ਚੰਨੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਹਮੇਸ਼ਾ ਹੀ ਅਨੁਸੂਚਿਤ ਜਾਤੀ ਮੁਲਾਜ਼ਮਾਂ ਨਾਲ ਧੱਕਾ ਕਰਦੀਆਂ ਆ ਰਹੀਆਂ ਸਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਕਦਮੀ ਕਰਦਿਆਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਗਰੁੱਪ ਏ ਤੇ ਬੀ ਦੀ ਸੇਵਾਵਾਂ ਵਿੱਚ 14 ਫੀਸਦੀ ਅਤੇ ਗਰੁੱਪ ਸੀ ਤੇ ਡੀ ਦੀਆਂ ਸੇਵਾਵਾਂ ਵਿੱਚ 20 ਫੀਸਦੀ ਦੇ ਰਾਖਵੇਂਕਰਨ ਦਾ ਕੋਟਾ ਬਹਾਲ ਕੀਤਾ ਹੈ। ਸ. ਚੰਨੀ ਨੇ ਕਿਹਾ ਕਿ ਕਾਂਗਰਸ ਨੇ ਹੀ ਹਮੇਸ਼ਾ ਸਮਾਜ ਦੇ ਦੱਬੇ ਕੁੱਚਲੇ ਅਤੇ ਗਰੀਬ ਲੋਕਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਸਮਾਜ ਵਿਚ ਬਣਦੇ ਹੱਕ ਦਿਵਾਏ ਹਨ, ਜਦਕਿ ਬਾਕੀ ਰਾਜਸੀ ਦਲ ਅਨੁਸੂਚਿਤ ਜਾਤੀਆਂ ਦੇ ਨਾਮ ‘ਤੇ ਸਿਰਫ ਵੋਟ ਰਾਜਨੀਤੀ ਹੀ ਕਰਦੇ ਹਨ। ਸ. ਚੰਨੀ ਨੇ ਇੱਕ ਬਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਿਦਆਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਹਰ ਖੇਤਰ ਵਿਚ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਪੂਰੀ ਰਾਖੀ ਕਰੇਗੀ ਅਤੇ ਹਰ ਖੇਤਰ ਵਿਚ ਉਨ੍ਹਾਂ ਦੇ ਬਣਦੇ ਹੱਕ ਯਕੀਨੀ ਬਣਾਏ ਜਾਣਗੇ।


