- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਫਗਾਨਿਸਤਾਨੀ ਫੌਜ ਵਲੋਂ 25 ਅੱਤਵਾਦੀ ਹਲਾਕ
ਕੰਧਾਰ – ਅਫਗਾਨਿਸਤਾਨ ਦੇ ਦੱਖਣੀ ਕੰਧਾਰ ਸੂਬੇ ਦੇ ਅਸ਼ਾਂਤ ਵਲੀ ਕੋਟ ਜ਼ਿਲੇ ਵਿਚ ਪਿਛਲੇ 24 ਘੰਟੇ ਦੀ ਸਫਾਇਆ ਮੁਹਿੰਮ ਦੌਰਾਨ ਫੌਜ ਨੇ ਹਵਾਈ ਫੌਜ ਦੇ ਲੜਾਕੂ ਜਹਾਜ਼ਾਂ ਦੀ ਮਦਦ ਨਾਲ 25 ਤੋਂ ਵਧੇਰੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ| ਫੌਜ ਵਲੋਂ ਅੱਜ ਜਾਰੀ ਇਹ ਬਿਆਨ ਮੁਤਾਬਕ ਲੜਾਕੂ ਜਹਾਜ਼ਾਂ ਦੀ ਮਦਦ ਨਾਲ ਸਵੇਰੇ ਤੋਂ ਸ਼ਾਹ ਵਲੀ ਜ਼ਿਲੇ ਦੇ ਕੁਝ ਹਿੱਸਿਆਂ ਵਿਚ ਅੱਤਵਾਦੀਆਂ ਦੇ ਖਿਲਾਫ ਇਹ ਮੁਹਿੰਮ ਚਲਾਈ ਗਈ, ਜਿਸ ਵਿਚ ਕਈ ਅੱਤਵਾਦੀ ਜ਼ਖਮੀ ਹੋਏ ਹਨ| ਮਰਨ ਵਾਲਿਆਂ ਦੀ ਸੰਭਾਵਿਤ ਗਿਣਤੀ ਦੀ ਜਾਣਕਾਰੀ ਦਿੱਤੇ ਬਿਨਾਂ ਬਿਆਨ ਵਿੱਚ ਕਿਹਾ ਗਿਆ ਕਿ ਮੁਹਿੰਮ ਉਦੋਂ ਤੱਕ ਚੱਲੇਗੀ ਜਦੋਂ ਤੱਕ ਕਿ ਹਥਿਆਰਬੰਦ ਅੱਤਵਾਦੀਆਂ ਨਾਲ ਇਲਾਕਾ ਪੂਰੀ ਤਰ੍ਹਾਂ ਖਾਲੀ ਨਹੀਂ ਹੋ ਜਾਂਦਾ| ਇਸ ਸੂਬੇ ਦੇ ਕੁਝ ਹਿੱਸਿਆਂ ਵਿਚ ਸਰਗਰਮ ਤਾਲਿਬਾਨੀ ਅੱਤਵਾਦੀਆਂ ਨੇ ਇਸ ਹਮਲੇ ਨੂੰ ਲੈ ਕੇ ਹੁਣੇ ਕੋਈ ਟਿੱਪਣੀ ਨਹੀਂ ਕੀਤੀ ਹੈ|


