- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਫਗਾਨਿਸਤਾਨ ਚ ਸ਼ਾਂਤੀ ਲਈ ਹਰ ਸੰਭਵ ਕੋਸ਼ਿਸ ਕਰੇਗਾ ਪਾਕਿ ਇਮਰਾਨ
ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਅਫਗਾਨਿਸਤਾਨ ਵਿਚ ਸ਼ਾਂਤੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਆਪਣੀ ਸਮਰੱਥਾ ਮੁਤਾਬਕ ਸਭ ਕੁਝ ਕਰੇਗਾ। 17 ਸਾਲਾ ਦੇ ਖੂਨੀ ਸੰਘਰਸ਼ ਨੂੰ ਖਤਮ ਕਰਨ ਲਈ ਪਾਕਿਸਤਾਨ ਵੱਲੋਂ ਸਪਾਂਸਰ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਵਾਰਤਾ ਸੰਯੁਕਤ ਅਰਬ ਅਮੀਰਾਤ ਵਿਚ ਆਯੋਜਿਤ ਕੀਤੀ ਜਾ ਰਹੀ ਹੈ। ਇਮਰਾਨ ਨੇ ਆਬੂ ਧਾਬੀ ਵਿਚ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਵਾਰਤਾ ਆਯੋਜਿਤ ਕਰਨ ਵਿਚ ਪਾਕਿਸਤਾਨ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਅਫਗਾਨਿਸਤਾਨ ਦੇ ਲੋਕਾਂ ਦੀਆਂ ਤਕਲੀਫਾਂ ਨੂੰ ਖਤਮ ਕਰਨ ਲਈ ਸ਼ਾਂਤੀ ਦੀ ਆਪਣੀ ਇੱਛਾ ਜ਼ਾਹਰ ਕੀਤੀ। ਇਮਰਾਨ ਨੇ ਟਵਿੱਟਰ ‘ਤੇ ਕਿਹਾ,”ਪਾਕਿਸਤਾਨ ਨੇ ਆਬੂ ਧਾਬੀ ਵਿਚ ਤਾਲਿਬਾਨ ਅਤੇ ਅਮਰੀਕਾ ਵਿਚਕਾਰ ਵਾਰਤਾ ਵਿਚ ਮਦਦ ਕੀਤੀ। ਆਓ ਅਸੀਂ ਦੁਆ ਕਰੀਏ ਕਿ ਇਸ ਗੱਲਬਾਤ ਨਾਲ ਸ਼ਾਂਤੀ ਦਾ ਮਾਹੌਲ ਬਣੇ ਅਤੇ ਬਹਾਦੁਰ ਅਫਗਾਨ ਲੋਕਾਂ ਦੀ ਲੱਗਭਗ ਤਿੰਨ ਦਹਾਕਿਆਂ ਦੀਆਂ ਪਰੇਸ਼ਾਨੀਆਂ ਦਾ ਅੰਤ ਹੋਵੇ।


