- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਫਗਾਨਿਸਤਾਨ ਤੋਂ 4 ਹਜ਼ਾਰ ਫੌਜੀਆਂ ਨੂੰ ਵਾਪਸ ਬੁਲਾਏਗਾ ਅਮਰੀਕਾ
ਅਮਰੀਕਾ ਅਤੇ ਅੱਤਵਾਦੀ ਸੰਗਠਨ ਤਾਲਿਬਾਨ ’ਚ ਜਾਰੀ ਸ਼ਾਂਤੀ ਸਮਝੌਤੇ ਵਿਚਾਲੇ ਅਫਗਾਨਿਸਤਾਨ ’ਚ ਤਾਇਨਾਤ ਫੌਜੀਆਂ ’ਚੋਂ 4 ਹਜ਼ਾਰ ਫੌਜੀਆਂ ਨੂੰ ਅਮਰੀਕਾ ਸਵਦੇਸ਼ ਬੁਲਾ ਸਕਦਾ ਹੈ। ਐੱਨ.ਬੀ.ਸੀ. ਮੀਡੀਆ ਅਨੁਸਾਰ ਅਮਰੀਕਾ ਦੇ ਇਸ ਫੈਸਲੇ ਤੋਂ ਬਾਅਦ ਅਫਗਾਨਿਸਤਾਨ ’ਚ ਕੁੱਲ 809 ਅਮਰੀਕੀ ਫੌਜੀ ਰਹਿ ਜਾਣਗੇ। ਇਸ ਤੋਂ ਪਹਿਲਾਂ ਬੀਤੇ ਐਤਵਾਰ ਤਾਲਿਬਾਨ ਨੇ ਕਿਹਾ ਸੀ ਕਿ ਉਸ ਨੇ 3 ਮਹੀਨੇ ਗੱਲਬਾਤ ਬੰਦ ਰਹਿਣ ਤੋਂ ਬਾਅਦ ਅਮਰੀਕਾ ਨਾਲ ਦੋਹਾਂ ਵਿਚ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਤਾਲਿਬਾਨ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਦੋਹਾ ’ਚ ਹਿੰਸਾ ਨੂੰ ਰੋਕਣ ਅਤੇ ਹੋਰ ਸ਼ਰਤਾਂ ’ਤੇ ਚਰਚਾ ਕੀਤੀ ਗਈ ਹੈ। ਅਮਰੀਕਾ ’ਚ ਅਫਗਾਨਿਸਤਾਨ ਦੇ ਵਿਸ਼ੇਸ਼ ਦੂਚ ਜਲਮਯ ਖਲੀਜਾਦ ਨੇ ਹਾਲਾਂਕਿ ਬਗਰਾਮ ਹਵਾਈ ਕੈਂਪ ’ਤੇ ਹਾਲ ਹੀ ’ਚ ਹੋਏ ਹਮਲੇ ਤੋਂ ਬਾਅਦ ਤਾਲਿਬਾਨ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ।


