ਅਫਗਾਨਿਸਤਾਨ ਵਿੱਚ ਆਈ. ਈ. ਡੀ. ਧਮਾਕਾ, 10 ਵਿਅਕਤੀ ਜ਼ਖਮੀ

ਕਾਬੁਲ – ਅਫਗਾਨਿਸਤਾਨ ਦੇ ਕਾਬੁਲ ਸ਼ਹਿਰ ਵਿੱਚ ਅੱਜ ਸਵੇਰੇ ਆਈ. ਈ. ਡੀ. ਧਮਾਕਾ ਹੋਣ ਦੀ ਖਬਰ ਹੈ| ਕਾਬੁਲ ਸ਼ਹਿਰ ਦੇ ਪੀ. ਡੀ. 2 ਵਿੱਚ ਅੱਜ ਹਜ ਅਤੇ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਦੇ ਕਰਮਚਾਰੀਆਂ ਦੀ ਇਕ ਬੱਸ ਨੂੰ ਨਿਸ਼ਾਨਾ ਬਣਾ ਕੇ ਇਹ ਧਮਾਕਾ ਕੀਤਾ ਗਿਆ| ਇਸ ਧਮਾਕੇ ਵਿਚ ਘੱਟੋ-ਘੱਟ 10 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ| ਅਧਿਕਾਰੀਆਂ ਨੇ ਇਸ ਹਮਲੇ ਦੀ ਪੁਸ਼ਟੀ ਕੀਤੀ ਹੈ| ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ| ਜ਼ਖਮੀਆਂ ਵਿਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ| ਪੁਲੀਸ ਮਾਮਲੇ ਦੀ ਛਾਣਬੀਣ ਕਰ ਰਹੀ ਹੈ| ਹਾਲੇ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ|

VIA PUNJAB