- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਫਗਾਨ ਸ਼ਾਂਤੀ ਪ੍ਰਕਿਰਿਆ ਲਈ ਭਾਰਤ ਦੀ ਭੂਮਿਕਾ ਮਹੱਤਵਪੂਰਨ : ਪਾਕਿਸਤਾਨ
ਇਸਲਾਮਾਬਾਦ- ਅਫਗਾਨਿਸਤਾਨ ਵਿਚ ਭਾਰਤ ਦਾ ਹਿੱਤ ਹੋਣ ਦੀ ਗੱਲ ਪਾਕਿਸਤਾਨ ਨੇ ਸੰਭਵ ਤੌਰ ‘ਤੇ ਪਹਿਲੀ ਵਾਰ ਸਵੀਕਾਰ ਕੀਤੀ ਹੈ। ਨਾਲ ਹੀ ਉਸ ਨੇ ਕਿਹਾ ਕਿ ਉੱਥੇ ਸ਼ਾਂਤੀ ਪ੍ਰਕਿਰਿਆ ਲਈ ਭਾਰਤ ਦੇ ਸਹਿਯੋਗ ਦੀ ਲੋੜ ਹੈ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੋਮਵਾਰ ਨੂੰ ਨੈਸ਼ਨਲ ਅਸੈਂਬਲੀ ਵਿਚ ਕਿਹਾ ਕਿ ਪਾਕਿਸਤਾਨ ਇਕੱਲਿਆਂ ਅਫਗਾਨਿਸਤਾਨ ਵਿਚ ਸ਼ਾਂਤੀ ਨਹੀਂ ਲਿਆ ਸਕਦਾ ਕਿਉਂਕਿ ਇਹ ਖੇਤਰ ਦੇ ਦੇਸ਼ਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਕ ਅੰਗਰੇਜ਼ੀ ਅਖਬਾਰ ਨੇ ਕੁਰੈਸ਼ੀ ਦੇ ਹਵਾਲੇ ਨਾਲ ਕਿਹਾ,” ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਅਫਗਾਨਿਸਤਾਨ ਵਿਚ ਸ਼ਾਂਤੀ ਮਿਲਟਰੀ ਤਾਕਤ ਨਾਲ ਸਥਾਪਿਤ ਨਹੀਂ ਹੋ ਸਕਦੀ। ਅੱਜ ਅਮਰੀਕਾ, ਪਾਕਿਸਤਾਨ, ਅਫਗਾਨਿਸਤਾਨ ਅਤੇ ਤਾਲਿਬਾਨ ਵੀ ਵਾਰਤਾ ਜ਼ਰੀਏ ਸ਼ਾਂਤੀ ਚਾਹੁੰਦੇ ਹਨ।” ਕੁਰੈਸ਼ੀ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਸ਼ਾਂਤੀ ਸਥਾਪਿਤ ਕਰਨ ਲਈ ਖਾਸ ਹਿੱਤਧਾਰਕਾਂ ਵਿਚਕਾਰ ਕੁਝ ਬੈਠਕਾਂ ਹੋਈਆਂ ਹਨ। ਭਾਰਤ ਦਾ ਵੀ ਅਫਗਾਨਿਸਤਾਨ ਵਿਚ ਹਿੱਤ ਹੈ ਅਤੇ ਉਸ ਦੇ ਵੀ ਸਹਿਯੋਗ ਦੀ ਲੋੜ ਹੋਵੇਗੀ। ਗੌਰਤਲਬ ਹੈ ਕਿ ਅਮਰੀਕਾ ਨੇ ਸੰਕੇਤ ਦਿੱਤਾ ਹੈ ਕਿ ਅਫਗਾਨਿਸਤਾਨ ਵਿਚ ਭਾਰਤ ਨੂੰ ਇਕ ਭੂਮਿਕਾ ਦੇਣ ਦੀ ਉਸ ਦੀ ਯੋਜਨਾ ਹੈ। ਉੱਥੇ ਦਹਾਕਿਆਂ ਤੋਂ ਪਾਕਿਸਤਾਨ ਦਾ ਰਵੱਈਆ ਬਿਲਕੁੱਲ ਸਪੱਸ਼ਟ ਰਿਹਾ ਹੈ ਕਿ ਅਫਗਾਨਿਸਤਾਨ ਵਿਚ ਭਾਰਤ ਨੂੰ ਕੋਈ ਭੂਮਿਕਾ ਨਿਭਾਉਣ ਦੀ ਲੋੜ ਨਹੀਂ ਹੈ। ਭਾਰਤ ਨਾਲ ਸਬੰਧਾਂ ਦੇ ਬਾਰੇ ਵਿਚ ਕੁਰੈਸ਼ੀ ਨੇ ਆਸ ਜ਼ਾਹਰ ਕੀਤੀ ਕਿ ਭਾਰਤੀ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਕਾਰੀਡੋਰ ਖੋਲ੍ਹੇ ਜਾਣ ਦੀ ਪਕਿਸਤਾਨ ਦੀ ਸਦਭਾਵਨਾ ਪਹਿਲ ਦੇ ਅਨੁਕੂਲ ਨਵੀਂ ਦਿੱਲੀ ਵੀ ਕਦਮ ਚੁੱਕੇਗੀ।


