- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਫ਼ਗਾਨਿਸਤਾਨ ਰਾਸ਼ਟਰਪਤੀ ਚੋਣਾਂ ’ਚ ਗਨੀ ਨੂੰ ਬਹੁਮਤ
ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਐਤਵਾਰ ਨੂੰ ਆਏ ਚੋਣ ਨਤੀਜਿਆਂ ਮੁਤਾਬਕ ਇਕ ਵਾਰ ਫਿਰ ਇਸ ਅਹੁਤੇ ’ਤੇ ਕਾਬਜ਼ ਹੋਣ ਲਈ ਤਿਆਰ ਹਨ। ਚੋਣ ਅਧਿਕਾਰੀਆਂ ਨੇ ਸ਼ੁਰੂਆਤੀ ਚੋਣ ਨਤੀਜਿਆਂ ਦੇ ਆਧਾਰ ’ਤੇ ਐਲਾਨ ਕੀਤਾ ਹੈ ਕਿ ਰਾਸ਼ਟਰਪਤੀ ਚੋਣਾਂ ’ਚ ਗਨੀ ਨੂੰ ਬਹੁਮਤ ਹਾਸਲ ਹੋ ਗਿਆ ਹੈ। ਗਨੀ ਦੀ ਸਪੱਸ਼ਟ ਜਿੱਤ ਦੇ ਬਾਵਜੂਦ ਕੁੜੱਤਣ ਭਰੇ ਮਾਹੌਲ ’ਚ ਲੜੀਆਂ ਗਈਆਂ ਚੋਣਾਂ ਦੇ ਨਤੀਜਿਆਂ ਨੂੰ ਅੰਤਿਮ ਨਹੀਂ ਮੰਨਿਆ ਜਾ ਸਕਦਾ ਹੈ। 28 ਸਤੰਬਰ ਨੂੰ ਪਈਆਂ ਵੋਟਾਂ ਦੌਰਾਨ ਮੁੱਖ ਵਿਰੋਧੀ ਰਹੇ ਅਬਦੁੱਲਾ ਅਬਦੁੱਲਾ ਨੇ ਕਿਹਾ ਕਿ ਉਹ ਨਤੀਜਿਆਂ ਨੂੰ ਚੁਣੌਤੀ ਦੇਣਗੇ।ਇੰਡੀਪੈਂਡਟ ਚੋਣ ਕਮਿਸ਼ਨ ਮੁਤਾਬਕ ਗਨੀ ਨੂੰ 50.64 ਫ਼ੀਸਦੀ ਜਦਕਿ ਉਨ੍ਹਾਂ ਦੇ ਵਿਰੋਧੀ ਅਬਦੁੱਲਾ ਨੂੰ 39.52 ਫ਼ੀਸਦੀ ਵੋਟਾਂ ਮਿਲੀਆਂ ਹਨ। ਚੋਣ ਨਤੀਜਿਆਂ ਦੇ ਅੰਤਿਮ ਐਲਾਨ ਤੋਂ ਪਹਿਲਾਂ ਉਮੀਦਵਾਰਾਂ ਕੋਲ ਹੁਣ ਸ਼ਿਕਾਇਤ ਦਰਜ ਕਰਾਉਣ ਦਾ ਮੌਕਾ ਹੈ। ਉਨਾਂ ਨੂੰ ਸ਼ਾਇਦ ਇਕ ਹਫ਼ਤੇ ਦੇ ਅੰਦਰ ਆਪਣੀ ਸ਼ਿਕਾਇਤ ਦਰਜ ਕਰਵਾਉਣੀ ਹੋਵੇਗੀ। ਨਤੀਜਿਆਂ ਦਾ ਐਲਾਨ ਹੋਣ ਮਗਰੋਂ ਅਬਦੁੱਲਾ ਦੇ ਦਫ਼ਤਰ ਤੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ ਉਹ ਇਸ ਨੂੰ ਚੁਣੌਤੀ ਦੇਣਗੇ। ਬਿਆਨ ’ਚ ਕਿਹਾ ਗਿਆ,‘‘ਅਸੀਂ ਆਪਣੇ ਲੋਕਾਂ, ਸਮਰਥਕਾਂ, ਚੋਣ ਕਮਿਸ਼ਨ ਅਤੇ ਕੌਮਾਂਤਰੀ ਸਹਿਯੋਗੀਆਂ ਨੂੰ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਸਾਡੀ ਟੀਮ ਇਨ੍ਹਾਂ ਫ਼ਰਜ਼ੀ ਚੋਣ ਨਤੀਜਿਆਂ ਨੂੰ ਉਸ ਸਮੇਂ ਤੱਕ ਸਵੀਕਾਰ ਨਹੀਂ ਕਰੇਗੀ ਜਦੋਂ ਤੱਕ ਕਿ ਸਾਡੀਆਂ ਜਾਇਜ਼ ਮੰਗਾਂ ਨੂੰ ਸੁਣਿਆ ਨਹੀਂ ਜਾਂਦਾ।’’ ਮੁੱਢਲੇ ਨਤੀਜੇ 19 ਅਕਤੂਬਰ ਨੂੰ ਐਲਾਨੇ ਜਾਣੇ ਸਨ ਪਰ ਕਈ ਉਮੀਦਵਾਰਾਂ ਖਾਸ ਕਰਕੇ ਅਬਦੁੱਲਾ ਵੱਲੋਂ ਤਕਨੀਕੀ ਖਾਮੀਆਂ ਅਤੇ ਜਾਅਲਸਾਜ਼ੀ ਦੇ ਦੋਸ਼ ਲਗਾਏ ਜਾਣ ਕਾਰਨ ਵਾਰ-ਵਾਰ ਇਨ੍ਹਾਂ ’ਚ ਦੇਰੀ ਹੋ ਰਹੀ ਸੀ।


