- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਫ਼ਗਾਨਿਸਤਾਨ ਵਿਚ ਧਾਰਮਿਕ ਇਕੱਠ ’ਚ ਧਮਾਕਾ, 40 ਹਲਾਕ
ਕਾਬੁਲ – ਮੰਗਲਵਾਰ ਨੂੰ ਇਕ ਧਾਰਮਿਕ ਇਕੱਠ ਦੌਰਾਨ ਧਮਾਕਾ ਹੋਇਆ ਜਿਸ ਵਿੱਚ ਘੱਟੋ ਘੱਟ 40 ਵਿਅਕਤੀ ਮਾਰੇ ਗਏ। ਇਕ ਜਾਣਕਾਰੀ ਮੁਤਾਬਕ ਪਿਛਲੇ ਮਹੀਨਿਆਂ ਦੌਰਾਨ ਇਹ ਹੁਣ ਤਕ ਦਾ ਸਭ ਤੋਂ ਘਾਤਕ ਹਮਲਾ ਹੈ। ਸਿਹਤ ਮੰਤਰਾਲੇ ਦੇ ਤਰਜਮਾਨ ਵਾਹਿਦ ਮਜਰੂਹ ਨੇ ਦੱਸਿਆ ਕਿ ਇਸ ਹਮਲੇ ਵਿੱਚ 60 ਵਿਅਕਤੀ ਜ਼ਖ਼ਮੀ ਹੋਏ ਹਨ। ਪੈਗੰਬਰ ਮੁਹੰਮਦ ਦੇ ਜਨਮ ਦਿਵਸ ’ਤੇ ਇਕ ਵਿਆਹ ਵਾਲੇ ਹਾਲ ਵਿੱਚ ਓਲਾਮਾ ਕੌਂਸਲ ਦੇ ਇਕੱਠ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਗ੍ਰਹਿ ਮੰਤਰਾਲੇ ਦੇ ਤਰਜਮਾਨ ਨਜੀਬ ਦਾਨਿਸ਼ ਨੇ ਦੱਸਿਆ ਕਿ ਸੂਤਰਾਂ ਅਨੁਸਾਰ ਇਹ ਆਤਮਘਾਤੀ ਹਮਲਾ ਹੈ। ਉਨ੍ਹਾਂ ਦੱਸਿਆ ਕਿ ਮਾਰੇ ਗਏ ਅਤੇ ਜ਼ਖ਼ਮੀ ਵਿਅਕਤੀਆਂ ਦੀ ਗਿਣਤੀ 50 ਤੋਂ ਵੱਧ ਹੈ। ਵਿਆਹ ਪੈਲੇਸ ਦੇ ਮੈਨੇਜਰ ਨੇ ਦੱਸਿਆ ਕਿ ਇਸ ਥਾਂ ’ਤੇ ਕਈ ਤਰ੍ਹਾਂ ਦੇ ਧਾਰਮਿਕ ਅਤੇ ਰਾਜਨੀਤਕ ਸਮਾਗਮ ਹੁੰਦੇ ਹਨ। ਉਸ ਨੇ ਏਐਫ਼ਪੀ ਨੂੰ ਦੱਸਿਆ ਕਿ ਆਤਮਘਾਤੀ ਹਮਲਾਵਰ ਵੱਲੋਂ ਇਕੱਠ ਵਿੱਚ ਜਾ ਕੇ ਇਹ ਧਮਾਕਾ ਕੀਤਾ ਗਿਆ ਹੈ। ਉਸ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ।


