- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਫ਼ਗਾਨ ਸੰਕਟ ਗ਼ਨੀ ਤੇ ਅਬਦੁੱਲਾ ਆਹਮੋ-ਸਾਹਮਣੇ
ਕਾਬੁਲ – ਅਫ਼ਗਾਨਿਸਤਾਨ ਦੇ ਦੋ ਵਿਰੋਧੀ ਆਗੂਆਂ ਨੇ ਅੱਜ ਵੱਖ-ਵੱਖ ਸਹੁੰ ਚੁੱਕ ਸਮਾਗਮਾਂ ਵਿੱਚ ਦੇਸ਼ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਅਜਿਹਾ ਕਰ ਕੇ ਇਨ੍ਹਾਂ ਆਗੂਆਂ ਨੇ ਤਾਲਿਬਾਨ ਨਾਲ ਸ਼ਾਂਤੀ ਗੱਲਬਾਤ ਦੀ ਯੋਜਨਾ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ ਅਤੇ ਇਸ ਤਰ੍ਹਾਂ ਅਮਰੀਕਾ ਲਈ ਵੀ ਉਲਝਣ ਖੜ੍ਹੀ ਹੋ ਗਈ ਹੈ ਕਿਉਂ ਕਿ ਉਸ ਨੇ ਅਗਲੇ ਸਮੇਂ ਵਿੱਚ ਤਾਲਿਬਾਨ ਨਾਲ ਸ਼ਾਂਤੀ ਸਮਝੌਤਾ ਅੱਗੇ ਤੋਰਨ ਦੀ ਯੋਜਨਾ ਘੜੀ ਹੋਈ ਸੀ।ਅਫ਼ਗਾਨਿਸਤਾਨ ਵਿੱਚ ਪਿਛਲੇ 18 ਸਾਲਾਂ ਤੋਂ ਚੱਲ ਰਹੀ ਲੜਾਈ ਨੂੰ ਖ਼ਤਮ ਕਰਨ ਲਈ ਵਾਸ਼ਿੰਗਟਨ ਦੇ ਯਤਨਾਂ ਸਦਕਾ ਇਕ ਹਫ਼ਤਾ ਪਹਿਲਾਂ ਅਮਰੀਕਾ-ਤਾਲਿਬਾਨ ਵਿਚਾਲੇ ਸਮਝੌਤਾ ਹੋਇਆ ਸੀ। ਇਸ ਸਮਝੌਤੇ ਤੋਂ ਬਾਅਦ ਕਈ ਅਫ਼ਗਾਨ ਲੋਕਾਂ ਨੂੰ ਆਸ ਬੱਝੀ ਸੀ ਕਿ ਉਨ੍ਹਾਂ ਕੋਲ 18 ਸਾਲ ਲੰਬੀ ਇਸ ਲੜਾਈ ਨੂੰ ਖ਼ਤਮ ਕਰਨ ਦਾ ਇਹੀ ਮੌਕਾ ਹੈ ਪਰ ਰਾਸ਼ਟਰਤੀ ਅਸ਼ਰਫ਼ ਗਨੀ ਜਿਸ ਨੂੰ ਲੰਘੇ ਸਤੰਬਰ ਵਿੱਚ ਹੋਈਆਂ ਚੋਣਾਂ ਦਾ ਜੇਤੂ ਐਲਾਨਿਆ ਗਿਆ ਸੀ ਅਤੇ ਉਨ੍ਹਾਂ ਦੇ ਵਿਰੋਧੀ ਅਬਦੁੱਲਾ-ਅਬਦੁੱਲਾ ਜਿਸ ਨੇ ਵੋਟਾਂ ਵਿੱਚ ਧਾਂਦਲੀ ਦੇ ਦੋਸ਼ ਲੱਗੇ ਸਨ ਅਤੇ ਇਸ ਸਬੰਧੀ ਚੋਣ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਕੀਤੀਆਂ ਸਨ, ਦੋਹਾਂ ਨੇ ਆਪਣੇ ਵਖਰੇਵੇਂ ਦੂਰ ਕਰਨ ਤੋਂ ਨਾਂਹ ਕਰ ਦਿੱਤੀ ਹੈ।ਇੱਕੋ ਸਮੇਂ ਦੋ ਸਹੁੰ ਚੁੱਕ ਸਮਾਗਮ ਹੋਏ ਜਿਨ੍ਹਾਂ ਵਿੱਚੋਂ ਰਾਸ਼ਟਰਪਤੀ ਮਹਿਲ ਵਿੱਚ ਸ੍ਰੀ ਗਨੀ ਨੇ ਅਤੇ ਉਸ ਤੋਂ ਅੱਗੇ ਸਪੇਦਾਰ ਮਹਿਲ ਵਿੱਚ ਅਬਦੁੱਲਾ ਨੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ।


