ਅਮਰਿੰਦਰ ਸਿੰਘ ਨਾਲ ਮੁਲਾਕਾਤ ਮਗਰੋਂ ਨਵਜੋਤ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ – ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਮਗਰੋਂ ਕੱਲ੍ਹ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਦਾ ਟ੍ਰਿਬਿਊਨ ਦੀ ਇਕ ਰਿਪੋਰਟ ਮੁਤਾਬਕ ਕਾਂਗਰਸ ਹਾਈ ਕਮਾਂਡ ਚਾਹੁੰਦੀ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੱਧੂ ਪੰਜਾਬ ਵਿਚ ਮੁੜ ਤੋਂ ਮੰਤਰੀ ਬਣ ਜਾਣ। ਅਜਿਹਾ ਪਤਾ ਲੱਗਾ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਕੱਲ੍ਹ ਐਤਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ।ਸੂਤਰਾਂ ਮੁਤਾਬਕ ਉਹ ਸਿੱਧੂ ਨੁੰ ਘੱਟ ਤੋਂ ਘੱਟਦੋ ਵਿਭਾਗ ਦੇਣ ਦੀ ਵਕਾਲਤ ਕਰਨਗੇ।

VIA PUNJAB