- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰਿੰਦਰ ਸਿੰਘ ਪੰਜਾਬ ਦੇ ਅਸਲ ਕਪਤਾਨ ਸਾਬਤ ਹੋਏ: ਸੁਖਜਿੰਦਰ ਸਿੰਘ ਰੰਧਾਵਾ
ਪੰਜਾਬ ਵਿੱਚ ਮੋਦੀ ਨੂੰ ਪਛਾੜਨ ਚ ਪੂਰੀ ਸਫਲਤਾ ਹਾਸਲ ਕੀਤੀ
ਚੰਡੀਗੜ੍ਹ – ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਵੱਡੀ ਸਫਲਤਾ ਉਤੇ ਬੋਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੰਨ੍ਹਿਆ। ਉਨ੍ਹਾਂ ਕਿਹਾ ਕਿ 13 ਵਿੱਚੋਂ 8 ਸੀਟਾਂ ਦੀ ਸ਼ਾਨਦਾਰ ਜਿੱਤ ਨਾਲ ਅਮਰਿੰਦਰ ਸਿੰਘ ਪੰਜਾਬ ਦੇ ਅਸਲ ਕਪਤਾਨ ਸਾਬਤ ਹੋਏ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਛਾੜਨ ਵਿੱਚ ਸਫਲਤਾ ਹਾਸਲ ਕੀਤੀ।ਸ ਰੰਧਾਵਾ ਨੇ ਕਿਹਾ ਕਿ ਅਮਰਿੰਦਰ ਸਿੰਘ ਨੇ ਇਕ ਵਾਰ ਸਿੱਧ ਕਰ ਦਿੱਤਾ ਕਿ ਉਨ੍ਹਾਂ ਦੀ ਕਪਤਾਨੀ ਹੇਠ ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਕਿਲਾ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਦੋ ਤਿਹਾਈ ਬਹੁਮਤ ਨਾਲ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਾਬਲੀਅਤ ਸਿੱਧ ਕੀਤੀ ਸੀ ਅਤੇ ਹੁਣ ਲੋਕ ਸਭਾ ਚੋਣਾਂ ਵਿੱਚ 8 ਸੀਟਾਂ ਦੀ ਜਿੱਤ ਨਾਲ ਕਾਂਗਰਸ ਨੇ ਪਿਛਲੀਆਂ ਲੋਕ ਸਭਾ ਚੋਣਾਂ ਨਾਲ਼ੋਂ ਦੋਗੁਣਾ ਬਿਹਤਰ ਪ੍ਰਦਰਸ਼ਨ ਕਰ ਕੇ ਦਿਖਾਇਆ ਹੈ।ਸ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਵੱਡੀ ਜਿੱਤ ਨਾਲ ਅਕਾਲੀ ਦਲ ਤੇ ਆਪ ਖ਼ਾਤਮੇ ਵੱਲ ਵਧੇ ਹਨ। ਅਕਾਲੀ ਦਲ 4 ਵਿੱਚੋਂ 2 ਅਤੇ ਆਪ 4 ਵਿੱਚੋਂ 1 ਸੀਟ ਉਤੇ ਸਿਮਟ ਗਿਆ। ਬਾਦਲਾਂ ਨੇ ਆਪਣੇ ਪਰਿਵਾਰ ਪਿੱਛੇ ਪੂਰੇ ਅਕਾਲੀ ਦਲ ਨੂੰ ਛਿੱਕੇ ਟੰਗ ਦਿੱਤਾ ਅਤੇ ਨਤੀਜੇ ਵੀ ਇਹੋ ਸਾਬਤ ਕਰਦੇ ਹਨ।


