- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਅਤੇ ਕੈਨੇਡਾ ਵਿਚਕਾਰ ਨਾਫਟਾ ਸਮਝੌਤੇ ‘ਤੇ ਬਣੀ ਸਹਿਮਤੀ
ਓਟਾਵਾ – ਅਮਰੀਕਾ ਅਤੇ ਕੈਨੇਡਾ ਵਿਚਕਾਰ ‘ਉੱਤਰੀ ਅਮਰੀਕਾ ਮੁਕਤ ਵਪਾਰ ਸਮਝੌਤਾ’ (ਨਾਫਟਾ) ਨੂੰ ਲੈ ਕੇ ਐਤਵਾਰ ਰਾਤ ਨੂੰ ਆਖਰਕਾਰ ਸਹਿਮਤੀ ਬਣ ਹੀ ਗਈ। ਇਸ ਸਮਝੌਤੇ ਨਾਲ ਜੁੜੇ ਸੂਤਰਾਂ ਮੁਤਾਬਕ,”ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੁਕਤ ਵਪਾਰ ਸਮਝੌਤੇ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਕੁੱਝ ਸਮਾਂ ਪਹਿਲਾਂ ਟਰੰਪ ਇਸ ਸਮਝੌਤੇ ਨੂੰ ਸਭ ਤੋਂ ਖਰਾਬ ਵਪਾਰ ਕਰਾਰ ਦੇ ਚੁੱਕੇ ਸਨ। ਇਹ ਸਮਝੌਤਾ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਤਿੰਨਾਂ ਹੀ ਦੇਸ਼ਾਂ ਲਈ ਮਹੱਤਵਪੂਰਣ ਹੈ ਕਿਉਂਕਿ ਇਸ ਦੇ ਕਾਰਨ ਤਿੰਨਾਂ ਦੇਸ਼ਾਂ ਵਿਚਕਾਰ ਵਪਾਰ ਅਤੇ ਟੈਕਸ ਨਿਯਮਾਂ ‘ਚ ਵੱਡੀ ਛੋਟ ਮਿਲਦੀ ਹੈ। ਇਕ ਉੱਚ ਅਮਰੀਕੀ ਸੂਤਰ ਨੇ ਦੱਸਿਆ,”ਦੋਵੇਂ ਹੀ ਪੱਖ ਨਾਫਟਾ ਸਮਝੌਤੇ ‘ਤੇ ਇਕ ਸਹਿਮਤੀ ਦੇ ਆਧਾਰ ਤਕ ਪੁੱਜ ਗਏ ਹਨ। ਬਹੁਤ ਜਲਦੀ ਇਸ ਦੇ ਰਸਮੀ ਐਲਾਨ ਨੂੰ ਸਾਂਝੇ ਬਿਆਨ ਰਾਹੀਂ ਜਾਰੀ ਕੀਤਾ ਜਾਵੇਗਾ। ਮੈਕਸੀਕੋ, ਕੈਨੇਡਾ ਅਤੇ ਅਮਰੀਕਾ ਵਿਚਕਾਰ ਹੋਇਆ ਨਾਫਟਾ ਵਪਾਰ ਸਮਝੌਤਾ ਪੂਰੀ ਦੁਨੀਆ ਦੇ ਸਭ ਤੋਂ ਵੱਡੇ ਵਪਾਰ ਸਮਝੌਤਿਆਂ ‘ਚੋਂ ਇਕ ਮੰਨਿਆ ਜਾਂਦਾ ਹੈ। ਇਹ ਸਮਝੌਤਾ 1994 ਤੋਂ ਪ੍ਰਭਾਵ ‘ਚ ਆਇਆ। ਇਸ ਸਮਝੌਤੇ ਕਾਰਨ ਇਨ੍ਹਾਂ ਤਿੰਨਾਂ ਦੇਸ਼ਾਂ ਵਿਚਕਾਰ ਮਾਲ ਦੀ ਢੁਆਈ ‘ਤੇ ਲੱਗਣ ਵਾਲਾ ਟੈਕਸ ਖਤਮ ਕਰ ਦਿੱਤਾ ਗਿਆ। ਤਿੰਨ ਦੇਸ਼ਾਂ ਵਿਚਕਾਰ ਮੁਕਤ ਵਪਾਰ ਨੂੰ ਵਧਾਉਣ ਦੇ ਉਦੇਸ਼ ਨਾਲ ਇਸ ਸਮਝੌਤੇ ‘ਚ ਕਈ ਤਰ੍ਹਾਂ ਦੀ ਛੋਟ ਦਿੱਤੀ ਗਈ ਹੈ। ਟ੍ਰੇਡਮਾਰਕ, ਪੇਟੈਂਟ ਅਤੇ ਮੁਦਰਾ ਨੂੰ ਲੈ ਕੇ ਤਿੰਨਾਂ ਦੇਸ਼ਾਂ ਵਿਚਕਾਰ ਵਪਾਰ ਸਬੰਧੀ ਕਾਫੀ ਸੌਖੇ ਨਿਯਮ ਬਣਾਏ ਗਏ। ਇਸ ਕਾਰਨ ਇਸ ਵਪਾਰ ਸਮਝੌਤੇ ਨੂੰ ਅਮਰੀਕਾ ਦੇ ਨਾਲ-ਨਾਲ ਕੈਨੇਡਾ ਅਤੇ ਮੈਕਸੀਕੋ ਲਈ ਵੀ ਬਹੁਤ ਅਹਿਮ ਮੰਨਿਆ ਜਾਂਦਾ ਹੈ।


