- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਕਰ ਰਿਹਾ ਭਾਰਤ-ਪਾਕਿਸਤਾਨ ਨੂੰ ਇਕੱਠੇ ਲਿਆਉਣ ਦੀ ਕੋਸ਼ਿਸ਼
ਵਾਸ਼ਿੰਗਟਨ – ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਲੰਬੇ ਸਮੇਂ ਤੋਂ ਚੱਲੀ ਆ ਰਹੀ ਲੜਾਈ ਦਾ ਕਾਰਨ ਕਸ਼ਮੀਰ ਹੈ| ਉਨ੍ਹਾਂ ਕਿਹਾ ਕਿ ਅਮਰੀਕਾ ਦੋਵੇਂ ਦੱਖਣੀ ਏਸ਼ੀਆਈ ਗੁਆਂਢੀਆਂ ਵਿਚਕਾਰ ਸਲਾਹ ਕਰਵਾਉਣ ਅਤੇ ਉਨ੍ਹਾਂ ਨੂੰ ਨਾਲ ਲਿਆਉਣ ਲਈ ਕੋਸ਼ਿਸ਼ਾਂ ਕਰ ਰਿਹਾ ਹੈ| ਪੋਂਪੀਓ ਨੇ ਭਾਰਤ-ਪਾਕਿਸਤਾਨ ਵਿਵਾਦ ਅਤੇ ਇਜ਼ਰਾਇਲ ਸੰਘਰਸ਼ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਅਮਰੀਕਾ ਦੀ ਡਿਪਲੋਮੈਟਿਕ ਗੱਲਬਾਤ ਦੀ ਉਦਾਹਰਣ ਹੈ, ਜਿਸ ਬਾਰੇ ਉਨ੍ਹਾਂ ਤੋਂ ਸੋਮਵਾਰ ਨੂੰ ਆਯੋਵਾ ਦੇ ‘ਫਿਊਚਰ ਫਾਰਮਰਜ਼ ਆਫ ਅਮੈਰੀਕਾ’ ਪ੍ਰੋਗਰਾਮ ਵਿੱਚ ਪੁੱਛਿਆ ਗਿਆ ਸੀ| ਪੋਂਪੀਓ ਤੋਂ ਪੁੱਛਿਆ ਗਿਆ ਸੀ, ‘ਅਮਰੀਕਾ ਵਲੋਂ ਤੁਸੀਂ ਕਿਵੇਂ ਸਲਾਹ ਅਤੇ ਗੱਲਬਾਤ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹੋ?’ ਪੋਂਪੀਓ ਨੇ ਕਿਸਾਨਾਂ ਨੂੰ ਕਿਹਾ,”ਜੇਕਰ ਤੁਸੀਂ ਸਭ ਤੋਂ ਮੁਸ਼ਕਲ ਸਮੱਸਿਆਵਾਂ ਤੇ ਇਕ ਨਜ਼ਰ ਪਾਓ…ਤਾਂ ਇਸ ਦਾ ਚੰਗਾ ਉਦਾਹਰਣ ਕੀ ਹੈ? ਇਜ਼ਰਾਇਲੀਆਂ ਅਤੇ ਫਲਸਤੀਨੀਆਂ ਵਿਚਕਾਰ ਪੱਛਮੀ ਏਸ਼ੀਆ ਵਿੱਚ ਸ਼ਾਂਤੀ ਸਥਾਪਿਤ ਕਰਨਾ ਜਾਂ ਹਾਲ ਹੀ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਕਸ਼ਮੀਰ ਵਿੱਚ ਲੰਬੇ ਸਮੇਂ ਤਕ ਲੜਾਈ ਬਾਰੇ ਜਾਨਣ ਦੀ ਕੋਸ਼ਿਸ਼ ਕਰਨ ਲਈ ਕੀਤੀ ਗਈ ਗੱਲਬਾਤ ਹੈ|” ਉਨ੍ਹਾਂ ਕਿਹਾ ਕਿ ਰਾਜਦੂਤ ਦੇ ਤੌਰ ਤੇ ਉਹ ਦੋਹਾਂ ਦੇਸ਼ਾਂ ਵਿਚਕਾਰ ਚੰਗੇ ਸਬੰਧ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ|


