- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਕੈਰੋਲਿਨਾ ਵਿੱਚ 12 ਸਾਲਾ ਬੱਚੇ ਨੇ ਲੁੱਟ ਕਰਨ ਆਏ ਘੁਸਪੈਠੀਏ ਨੂੰ ਗੋਲੀ ਮਾਰ ਕੇ ਕੀਤਾ ਕਤਲ
ਕੈਲੀਫੋਰਨੀਆਂ – ਅਮਰੀਕਾ ਦੇ ਉੱਤਰੀ ਕੈਰੋਲਿਨਾ ਵਿੱਚ ਇੱਕ 12 ਸਾਲਾ ਬੱਚੇ ਨੇ ਲੁੱਟ ਕਰਨ ਆਏ ਇੱਕ ਹਥਿਆਰਬੰਦ ਘੁਸਪੈਠੀਏ ਨੂੰ ਕਥਿਤ ਤੌਰ ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਘਟਨਾ ਸੰਬੰਧੀ ਗੋਲਡਸਬਰੋ ਪੁਲਿਸ ਵਿਭਾਗ ਦੇ ਅਨੁਸਾਰ, ਵਾਰਦਾਤ ਦੌਰਾਨ ਨਕਾਬਪੋਸ਼ ਘੁਸਪੈਠੀਏ ਦੁਆਰਾ ਅਪਾਰਟਮੈਂਟ ਦੀ ਰਹਿਣ ਵਾਲੇ ਇੱਕ ਬਜ਼ੁਰਗ ਨੂੰ ਵੀ ਗੋਲੀ ਮਾਰੀ ਗਈ ਸੀ। ਪੁਲਿਸ ਅਧਿਕਾਰੀਆਂ ਨੇ ਸਵੇਰੇ 1 ਵਜੇ ਤੋਂ ਪਹਿਲਾਂ ਅਪਾਰਟਮੈਂਟ ਵਿੱਚ ਹੋਈ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਕਾਰਵਾਈ ਕਰਨ ਦੌਰਾਨ ਇੱਕ 73 ਸਾਲਾਂ ਔਰਤ ਨੂੰ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ਵਿੱਚ ਪਾਇਆ। ਇਸਦੇ ਇਲਾਵਾ ਪੁਲਿਸ ਅਨੁਸਾਰ ਇੱਕ ਦੂਜਾ ਵਿਅਕਤੀ ਅਪਾਰਟਮੈਂਟ ਦੇ ਇੱਕ ਚੌਰਾਹੇ ‘ਚ ਜ਼ਖਮੀ ਹਾਲਤ ਵਿੱਚ ਮਿਲਿਆ ,ਜਿਸ ਦੀ ਪਛਾਣ ਗੋਲਡਸਬਰੋ ਦੇ ਰਹਿਣ ਵਾਲੇ 19 ਸਾਲਾ ਖਲੀਲ ਹੈਰਿੰਗ ਵਜੋਂ ਹੋਈ ਜੋ ਕਿ ਦੋ ਨਕਾਬਪੋਸ਼ ਸ਼ੱਕੀ ਵਿਅਕਤੀਆਂ ਵਿਚੋਂ ਇੱਕ ਸੀ।ਗੋਲੀਬਾਰੀ ਦੇ ਸ਼ਿਕਾਰ ਹੋਏ ਲੋਕਾਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਹੈਰਿੰਗ ਦੀ ਜ਼ਖਮੀ ਹਾਲਤ ਵਿੱਚ ਮੌਤ ਹੋ ਗਈ। ਅਧਿਕਾਰੀਆਂ ਅਨੁਸਾਰ ਮੁੱਢਲੇ ਸਬੂਤਾਂ ਤੋਂ ਪਤਾ ਚਲਦਾ ਹੈ ਕਿ ਨਕਾਬਪੋਸ਼ਾਂ ਨੇ ਅਪਾਰਟਮੈਂਟ ਵਿੱਚ ਜਾ ਕੇ ਪੈਸੇ ਦੀ ਮੰਗ ਕੀਤੀ ਅਤੇ ਬਜ਼ੁਰਗ ਮਹਿਲਾ ਨਿਵਾਸੀ ਨੂੰ ਗੋਲੀ ਮਾਰ ਦਿੱਤੀ। ਇਸਦੇ ਇਲਾਵਾ 12 ਸਾਲਾ ਬੱਚਾ, ਜੋ ਕਿ ਅਪਾਰਟਮੈਂਟ ਦਾ ਹੀ ਰਹਿਣ ਵਾਲਾ ਦੱਸਿਆ ਸੀ, ਨੇ ਇਸ ਦੌਰਾਨ ਆਤਮ ਰੱਖਿਆ ਵਿੱਚ ਸ਼ੱਕੀ ਵਿਅਕਤੀਆਂ ‘ਤੇ ਗੋਲੀ ਚਲਾਈ।ਪੁਲਿਸ ਵਿਭਾਗ ਅਨੁਸਾਰ ਇਸ ਨਾਬਾਲਗ ਖ਼ਿਲਾਫ਼ ਦੋਸ਼ ਲਾਏ ਜਾਣ ਦੀ ਸੰਭਾਵਨਾ ਨਹੀਂ ਹੈ। ਵਿਭਾਗ ਮਾਮਲੇ ਬਾਰੇ ਕੋਈ ਵਾਧੂ ਜਾਣਕਾਰੀ ਜਾਰੀ ਨਹੀਂ ਕਰ ਰਿਹਾ ਹੈ ਅਤੇ ਇਸ ਹਥਿਆਰਬੰਦ ਲੁੱਟ ਤੇ ਗੋਲੀਬਾਰੀ ਦੀ ਜਾਂਚ ਚੱਲ ਰਹੀ ਹੈ।


