- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਕੋਰੋਨਾ ਕਾਰਨ ਰੈਸਟੋਰੈਂਟ ਕਾਰੋਬਾਰ ਸੰਕਟ ‘ਚ, ਹਜ਼ਾਰਾਂ ਰੈਸਟੋਰੈਂਟ ਹੋਏ ਬੰਦ
ਕੈਲੀਫੋਰਨੀਆਂ – ਇਸ ਸਾਲ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਨੇ ਤਕਰੀਬਨ ਸਾਰੇ ਹੀ ਕਾਰੋਬਾਰਾਂ ‘ਤੇ ਪ੍ਰਕੋਪ ਢਾਹਿਆ ਹੈ,ਪਰ ਇਸਨੇ ਰੈਸਟੋਰੈਂਟ ਕਾਰੋਬਾਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇੱਕ ਵਪਾਰਕ ਸਮੂਹ ਦੇ ਅਨੁਸਾਰ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਚੱਲ ਰਹੇ ਵਾਧੇ ਦੇ ਮੱਦੇਨਜ਼ਰ ਰੈਸਟੋਰੈਂਟ ਭਾਰੀ ਆਰਥਿਕ ਗਿਰਾਵਟ ਵਿੱਚ ਹਨ ਅਤੇ ਦੇਸ਼ ਭਰ ਵਿੱਚ ਤਕਰੀਬਨ 10,000 ਰੈਸਟੋਰੈਂਟ ਸਤੰਬਰ ਦੀ ਸ਼ੁਰੂਆਤ ਤੋਂ ਲੈ ਕੇ ਅਸਥਾਈ ਜਾਂ ਸਥਾਈ ਤੌਰ ‘ਤੇ ਬੰਦ ਹੋ ਗਏ ਹਨ। ਇਸ ਆਰਥਿਕ ਸੰਕਟ ਵਿੱਚੋਂ ਬਾਹਰ ਨਿਕਲਣ ਲਈ ਰੈਸਟੋਰੈਂਟਾਂ ਦੇ ਵਕੀਲ ਸੰਸਦ ਮੈਂਬਰਾਂ ਨੂੰ ਦੇਸ਼ ਦੇ 500,000 ਸੁਤੰਤਰ ਰੈਸਟੋਰੈਂਟਾਂ ਦੀ ਸਹਾਇਤਾ ਲਈ 120 ਬਿਲੀਅਨ ਡਾਲਰ ਦੀ ਮਨਜ਼ੂਰੀ ਦੇਣ ਲਈ ਬੇਨਤੀ ਕਰ ਰਹੇ ਹਨ।ਵਾਇਰਸ ਦੀ ਲਾਗ ਦੇ ਵਧ ਰਹੇ ਮਾਮਲਿਆਂ ਕਰਕੇ ਕਈ ਸੂਬਾ ਸਰਕਾਰਾਂ ਵੱਲੋਂ ਕਈ ਤਰਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ, ਜਿਹਨਾਂ ਵਿੱਚ ਇਨਡੋਰ ਰੈਸਟੋਰੈਂਟ ਸੇਵਾਵਾਂ ‘ਤੇ ਪਾਬੰਦੀਆਂ ਵੀ ਸ਼ਾਮਲ ਹਨ। ਇਸ ਤਰ੍ਹਾਂ ਦੀਆਂ ਪਾਬੰਦੀਆਂ ਰੈਸਟੋਰੈਂਟਾਂ ਨੂੰ ਸਥਾਈ ਜਾਂ ਅਸਥਾਈ ਤੌਰ ‘ਤੇ ਬੰਦ ਕਰਨ ਨੂੰ ਮਜਬੂਰ ਕਰ ਰਹੀਆਂ ਹਨ। ਇਸ ਹੋ ਰਹੀ ਗਿਰਾਵਟ ਨਾਲ ਉਦਯੋਗ ਦੀਆਂ ਨੌਕਰੀਆਂ ਵਿੱਚ ਕਟੌਤੀ ਹੋਣ ਦੇ ਸੰਕੇਤ ਹਨ ਜਦਕਿ ਸੇਂਟ ਲੂਇਸ ਦੇ ਫੈਡਰਲ ਰਿਜ਼ਰਵ ਬੈਂਕ ਦੇ ਆਰਥਿਕ ਅੰਕੜਿਆਂ ਅਨੁਸਾਰ, ਅਪ੍ਰੈਲ ਤੋਂ ਹਰ ਮਹੀਨੇ ਲਾਗ ਦੇ ਕੇਸ ਵਧਣ ਤੋਂ ਬਾਅਦ ਨਵੰਬਰ ਵਿੱਚ ਰੈਸਟੋਰੈਂਟਾਂ ਅਤੇ ਬਾਰਾਂ ਵਿਚ ਕਰਮਚਾਰੀਆਂ ਦੀ ਗਿਣਤੀ ‘ਚ 18,000 ਦੇ ਕਰੀਬ ਤੱਕ ਗਿਰਾਵਟ ਆਈ ਹੈ।


