- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ‘ਚ ਇਕ ਗਰੌਸਰੀ ਸਟੋਰ ਦੇ ਬਾਹਰ ਗੋਲੀਬਾਰੀ ਪੰਜ ਜ਼ਖ਼ਮੀ
ਕੈਲੀਫੋਰਨੀਆ – ਅਮਰੀਕਾ ਵਿੱਚ ਗੋਲੀਬਾਰੀ ਸਮੇਤ ਕਈ ਹੋਰ ਹਿੰਸਕ ਵਾਰਦਾਤਾਂ ਪ੍ਰਤੀ ਦਿਨ ਸਾਹਮਣੇ ਆਉਂਦੀਆਂ ਹਨ। ਪੁਲਿਸ ਦੁਆਰਾ ਕੀਤੇ ਯਤਨਾਂ ਦੇ ਬਾਵਜੂਦ ਅਪਰਾਧੀ ਕਿਸਮ ਦੇ ਲੋਕ ਇਸ ਤਰ੍ਹਾਂ ਦੀਆਂ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਅਜਿਹੀ ਹੀ ਇੱਕ ਗੋਲੀਬਾਰੀ ਦੀ ਹਿੰਸਕ ਘਟਨਾ ਸਨ ਫਰਾਂਸਿਸਕੋ ਦੇ ਟੈਂਡਰਲੋਇਨ ਜ਼ਿਲ੍ਹੇ ਵਿੱਚ ਇੱਕ ਪ੍ਰਚੂਨ ਸਟੋਰ ਦੇ ਬਾਹਰ ਵਾਪਰੀ ਹੈ। ਪੁਲਿਸ ਅਧਿਕਾਰੀਆਂ ਨੇ ਐਤਵਾਰ ਸਵੇਰੇ ਇਸ ਘਟਨਾ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਸਨ ਫਰਾਂਸਿਸਕੋ ਟੈਂਡਰਲੋਇਨ ਜ਼ਿਲ੍ਹੇ ਵਿੱਚ ਸ਼ਨੀਵਾਰ ਦੇਰ ਰਾਤ ਹੋਈ ਗੋਲੀਬਾਰੀ ਵਿੱਚ ਘੱਟੋ ਘੱਟ ਪੰਜ ਲੋਕ ਜ਼ਖਮੀ ਹੋ ਗਏ ਹਨ। ਸਨ ਫ੍ਰੈਨਸਿਸਕੋ ਪੁਲਿਸ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ ਨੂੰ ਕਈ ਗੋਲੀਬਾਰੀ ਦੇ ਬਾਅਦ ਅਧਿਕਾਰੀ ਸੂਚਨਾ ਮਿਲਣ ਤੇ ਡਾਕਟਰੀ ਸਹਾਇਤਾ ਦੇ ਨਾਲ ਘਟਨਾ ਸਥਾਨ ‘ਤੇ ਪਹੁੰਚੇ।ਜਿਸ ਦੌਰਾਨ ਅਧਿਕਾਰੀਆਂ ਨੇ ਪੰਜ ਵਿਅਕਤੀ ਜੋ ਕਿ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਸਨ ਨੂੰ ਇਲਾਜ ਲਈ ਹਸਪਤਾਲ ਭੇਜਿਆ ਅਤੇ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਨੇ ਘਟਨਾ ਸਥਾਨ ਤੋਂ ਇਸ ਗੋਲੀਬਾਰੀ ਨਾਲ ਸੰਬੰਧਿਤ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਗੋਲੀਬਾਰੀ ਨਾਲ ਸੰਬੰਧਿਤ ਕਿਸੇ ਤਰ੍ਹਾਂ ਦੀ ਗ੍ਰਿਫਤਾਰੀਆਂ ਦਾ ਕੋਈ ਵੇਰਵਾ ਨਹੀਂ ਸੀ ਜਦਕਿ ਪੁਲਿਸ ਦੁਆਰਾ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


