- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ‘ਚ ਗੈਂਗਵਾਰ, 6 ਲੋਕਾਂ ‘ਤੇ ਹੋਈ ਫਾਈਰਿੰਗ, 3 ਦੀ ਹਾਲਤ ਗੰਭੀਰ
ਲਾਸ ਏਂਜਲਸ – ਅਮਰੀਕਾ ਦੇ ਜੈਕਸਨਵਿਲਾ ‘ਚ ਦਿਨ-ਦਿਹਾੜੇ ਗੋਲੀਆਂ ਚੱਲੀਆਂ, ਜਿਸ ਕਾਰਨ ਕਾਰਨ 6 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਗੈਂਗਵਾਰ ਸੀ ਅਤੇ ਜ਼ਖਮੀਆਂ ‘ਚੋਂ ਇਕ ਔਰਤ ਹੈ। ਸਥਾਨਕ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤਾਂ ਦੀ ਉਮਰ 20 ਤੋਂ 70 ਸਾਲ ਵਿਚਕਾਰ ਹੈ। ਪੁਲਸ ਦਾ ਕਹਿਣਾ ਹੈ ਕਿ ਇੱਥੇ ਸ਼ਰੇਆਮ ਫਾਈਰਿੰਗ ਹੋਈ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਇਕ ਤੋਂ ਵਧ ਸ਼ੂਟਰ ਇੱਥੇ ਮੌਜੂਦ ਸੀ। ਇਹ ਘਟਨਾ ਸਥਾਨਕ ਸਮੇਂ ਮੁਤਾਬਕ ਐਤਵਾਰ ਦੁਪਹਿਰ ਨੂੰ 12.35 ਵਜੇ ਫਿਲਿਪ ਰੈਂਡੋਲਫ ਬੋਅਲੇਵਰਡ ਅਤੇ ਪਿਪੀਨ ਸਟ੍ਰੀਟ ‘ਚ ਵਾਪਰੀ। ਗੋਲਬਾਰੀ ਕਰਨ ਮਗਰੋਂ ਸ਼ੱਕੀ ਗ੍ਰੇਅ ਜਾਂ ਸਿਲਵਰ ਨਿਸਾਨ ਗੱਡੀ ‘ਚ ਬੈਠ ਕੇ ਉੱਥੋਂ ਫਰਾਰ ਹੋ ਗਏ। ਫਿਲਹਾਲ ਪੁਲਸ ਸ਼ੱਕੀਆਂ ਦੀ ਭਾਲ ‘ਚ ਜੁਟੀ ਹੋਈ ਹੈ। ਪੁਲਸ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਇਸ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਪੁਲਸ ਨੂੰ ਜ਼ਰੂਰ ਦੱਸਣ।


