- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ’ਚ ਦਾਖ਼ਲ ਹੁੰਦੇ ਪੰਜ ਭਾਰਤੀ ਗ੍ਰਿਫ਼ਤਾਰ
ਅਮਰੀਕਾ ਦੀ ਸਰਹੱਦੀ ਗਸ਼ਤੀ ਟੀਮ ਨੇ ਮੁਲਕ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੁੰਦੇ ਪੰਜ ਭਾਰਤੀ ਨਾਗਰਿਕਾਂ ਤੇ ਇਕ ਸ਼ੱਕੀ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਟੀਮ ਨੇ ਇਨ੍ਹਾਂ ਛੇ ਜਣਿਆਂ ਨੂੰ ਓਗਡੈੱਨਸਬਰਗ ਸਥਿਤ ਕਾਰੋਬਾਰੀ ਅਦਾਰੇ ’ਚੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਨਿਊ ਯਾਰਕ ਨੇੜਲੇ ਮੌਰਿਸਟਾਊਨ ਇਮੀਗ੍ਰੇਸ਼ਨ ਨਾਕੇ ’ਤੇ ਇਕ ਅਮਰੀਕੀ ਚਾਲਕ ਵੱਲੋਂ ਚਲਾਏ ਜਾ ਰਹੇ ਵਾਹਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਝਕਾਨੀ ਦੇ ਕੇ ਉਥੋਂ ਭੱਜਣ ਵਿੱਚ ਸਫ਼ਲ ਰਿਹਾ। ਸਰਹੱਦੀ ਗਸ਼ਤੀ ਟੀਮ ਨੇ ਮਗਰੋਂ ਇਹ ਵਾਹਨ ਓਗਡੈੱਨਸਬਰਗ ਦੀ ਪਾਰਕਿੰਗ ’ਚੋਂ ਬਰਾਮਦ ਕਰ ਲਿਆ। ਟੀਮ ਨੇ ਇਨ੍ਹਾਂ ਨੂੰ ਮੁਕਾਮੀ ਕਾਰੋਬਾਰੀ ਅਦਾਰੇ ’ਚੋਂ ਗ੍ਰਿਫ਼ਤਾਰ ਕੀਤਾ ਤਾਂ ਉਨ੍ਹਾਂ ਕੋਲ ਇਮੀਗ੍ਰੇਸ਼ਨ ਨਾਲ ਸਬੰਧਤ ਕੋਈ ਵੀ ਦਸਤਾਵੇਜ਼ ਮੌਜੂਦ ਨਹੀਂ ਸੀ।


