- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ‘ਚ ਪੰਜਾਬੀ ਵਿਦਿਆਰਥੀ ਦੀ ਸ਼ੱਕੀ ਹਾਲਾਤ ‘ਚ ਮੌਤ
ਮਾਛੀਵਾੜਾ – ਮਾਛੀਵਾੜਾ ਸ਼ਹਿਰ ਦੇ ਜੰਮਪਲ ਨੌਜਵਾਨ ਅਭੀ ਬਰਾੜ (21) ਜੋ ਕਿ ਅਮਰੀਕਾ ਵਿਖੇ ਪੜ੍ਹਾਈ ਲਈ ਗਿਆ ਸੀ, ਉਸ ਦੀ ਭੇਤਭਰੇ ਢੰਗ ਨਾਲ ਮੌਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ ਅਤੇ ਉਸ ਦੀ ਲਾਸ਼ ਪੁਲਸ ਨੂੰ ਕਾਰ ‘ਚੋਂ ਬਰਾਮਦ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਨਿਵਾਸੀ ਜਗਜੀਤ ਸਿੰਘ ਬਰਾੜ ਦਾ ਇਹ ਨੌਜਵਾਨ ਪੁੱਤਰ ਅਭੀ ਬਰਾੜ ਕਰੀਬ 5 ਸਾਲ ਪਹਿਲਾਂ ਅਮਰੀਕਾ ਵਿਖੇ ਪੜ੍ਹਨ ਲਈ ਗਿਆ ਸੀ ਅਤੇ ਉਹ ਉੱਥੇ ਮਿਸ਼ੀਗਨ ਯੂਨੀਵਰਸਿਟੀ ‘ਚ ਕ੍ਰਾਈਮ ਆਫ਼ ਜਸਟਿਸ ਦੀ ਪੜ੍ਹਾਈ ਕਰ ਉਸ ਦਾ ਸੁਪਨਾ ਅਮਰੀਕਾ ਪੁਲਸ ‘ਚ ਨੌਕਰੀ ਕਰਨ ਦਾ ਸੀ। ਅਭੀ ਬਰਾੜ ਜੋ ਕਿ ਯੂਨੀਵਰਸਿਟੀ ‘ਚ ਪੜ੍ਹਾਈ ਕਰ ਰਿਹਾ ਸੀ, ਜਦੋਂ ਕਿ ਉਸ ਦੇ ਮਾਤਾ-ਪਿਤਾ ਵੀ ਨਾਲ ਲੱਗਦੇ ਸ਼ਹਿਰ ਕੈਨਟਨ ‘ਚ ਰਹਿ ਰਹੇ ਸਨ। ਅਭੀ ਬਰਾੜ ਯੂਨੀਵਰਸਿਟੀ ਨੇੜ੍ਹੇ ਹੀ ਇੱਕ ਕਿਰਾਏ ‘ਤੇ ਪੀ.ਜੀ ਵਿਖੇ ਰਹਿੰਦਾ ਸੀ ਅਤੇ 13 ਨਵੰਬਰ ਨੂੰ ਸਵੇਰ ਮਾਛੀਵਾੜਾ ਵਿਖੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ਆਇਆ ਕਿ ਅਭੀ ਖੇੜਾ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਲਾਸ਼ ਯੂਨੀਵਰਸਿਟੀ ਨੇੜ੍ਹੇ ਹੀ ਕਾਰ ‘ਚ ਭੇਤਭਰੇ ਢੰਗ ਨਾਲ ਬਰਾਮਦ ਹੋਈ। ਅਭੀ ਬਰਾੜ ਦਾ ਪਿਤਾ ਜਗਜੀਤ ਸਿੰਘ ਬਰਾੜ ਅੱਜ-ਕੱਲ੍ਹ ਪੰਜਾਬ ਆਇਆ ਸੀ ਕਿਉਂਕਿ ਉਸ ਦੇ ਪਿਤਾ ਤੇ ਅਭੀ ਬਰਾੜ ਦੇ ਦਾਦਾ ਗੁਰਦੇਵ ਸਿੰਘ ਬਰਾੜ ਦੀ 20 ਦਿਨ ਪਹਿਲਾਂ ਮੌਤ ਹੋ ਚੁੱਕੀ ਸੀ, ਜਿਸ ਕਾਰਨ ਜਗਜੀਤ ਅੰਤਿਮ ਅਰਦਾਸ ਦੀਆਂ ਰਸਮਾਂ ਕਰਨ ਪੰਜਾਬ ਆਇਆ ਸੀ।


