- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ’ਚ ਫਾਇਰਿੰਗ, 2 ਦੀ ਗਈ ਜਾਨ
ਫਰਿਜ਼ਨੋ – ਦੇਸ਼ ਦੇ ਸੂਬੇ ਨੇਬਰਾਸਕਾ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪ੍ਰਾਂਤ ਦੇ ਖੇਤਰ ਬੈਲੇਵ ਵਿੱਚ ਅਧਿਕਾਰੀਆਂ ਅਨੁਸਾਰ ਸੋਨਿਕ ਡਰਾਈਵ-ਇਨ ਵਿਖੇ ਸ਼ਨੀਵਾਰ ਰਾਤ ਨੂੰ ਹੋਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਦੇ ਜ਼ਖਮੀ ਹੋਣ ਦਾ ਖੁਲਾਸਾ ਹੋਇਆ ਹੈ। ਬੈਲੇਵ ਪੁਲਿਸ ਵਿਭਾਗ ਦੇ ਇੱਕ ਬਿਆਨ ਅਨੁਸਾਰ ਇਸ ਘਟਨਾ ਦੇ ਸੰਬੰਧ ਵਿੱਚ ਇੱਕ ਸ਼ੱਕੀ ਵਿਅਕਤੀ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਮਾਮਲੇ ਵਿੱਚ ਇੱਕ ਬਿਆਨ ਅਨੁਸਾਰ ਪੁਲਿਸ ਨੂੰ ਸ਼ੁਰੂਆਤ ਵਿੱਚ 9:30 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਹੀ ਸੋਨਿਕ ਡਰਾਈਵ -ਇਨ ਦੀ ਪਾਰਕਿੰਗ ਵਿੱਚ ਇੱਕ ਚਲਦੇ ਟਰੱਕ ਦੇ ਅੰਦਰ ਇੱਕ ਸੰਭਾਵਤ ਬੰਬ ਬਾਰੇ ਸੂਚਨਾ ਮਿਲੀ ਅਤੇ ਫਿਰ ਬਾਅਦ ਵਿੱਚ ਗੋਲੀਬਾਰੀ ਬਾਰੇ ਵੀ ਦੱਸਿਆ ਗਿਆ। ਪੁਲਿਸ ਦੁਆਰਾ ਘਟਨਾ ਸਥਲ ‘ਤੇ ਕਾਰਵਾਈ ਦੌਰਾਨ ਗੋਲੀਬਾਰੀ ਦੇ ਪੀੜਿਤਾਂ ਵਿਚੋਂ ਦੋ ਨੂੰ ਨੈਬਰਾਸਕਾ ਮੈਡੀਕਲ ਸੈਂਟਰ ਦੀ ਯੂਨੀਵਰਸਿਟੀ ਲਿਜਾਇਆ ਗਿਆ, ਜਦੋਂ ਕਿ ਦੂਸਰੇ ਦੋ ਵਿਅਕਤੀਆਂ ਨੂੰ ਘਟਨਾ ਸਥਾਨ ‘ਤੇ ਮ੍ਰਿਤਕ ਐਲਾਨ ਦਿੱਤਾ ਗਿਆ। ਅਧਿਕਾਰੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਨ ਤੱਕ ਪੀੜਿਤਾਂ ਦੀ ਪਛਾਣ ਨਹੀਂ ਕਰਨਗੇ।


