- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ’ਚ ਭਾਰਤੀ ਸਫੀਰ ਸ. ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ, ਸਿੱਖ ਮਸਲਿਆਂ ਬਾਰੇ ਕੀਤੀ ਚਰਚਾ
ਅੰਮ੍ਰਿਤਸਰ – ਅਮਰੀਕਾ ਵਿਚ ਭਾਰਤੀ ਸਫੀਰ ਸ. ਤਰਨਜੀਤ ਸਿੰਘ ਸੰਧੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਅਤੇ ਅਮਰੀਕਾ ਅੰਦਰ ਵੱਸਦੇ ਸਿੱਖਾਂ ਦੇ ਮਸਲਿਆਂ ਬਾਰੇ ਚਰਚਾ ਕੀਤੀ। ਬੀਬੀ ਜਗੀਰ ਕੌਰ ਨੇ ਸ. ਤਰਨਜੀਤ ਸਿੰਘ ਸੰਧੂ ਨਾਲ ਅਮਰੀਕਾ ਅੰਦਰ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਦਾ ਮਾਮਲਾ ਵਿਚਾਰਿਆ, ਜਿਸ ’ਤੇ ਸ. ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਪਹਿਲਾਂ ਵੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਭਵਿੱਖ ਵਿਚ ਕਰਦੇ ਰਹਿਣਗੇ। ਬੀਬੀ ਜਗੀਰ ਕੌਰ ਨੇ ਇਸ ਮੌਕੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਪੰਥਕ ਆਗੂ ਸ. ਤੇਜਾ ਸਿੰਘ ਸਮੁੰਦਰੀ ਦੇ ਪਰਿਵਾਰ ਦਾ ਵਾਰਸ ਸ. ਤਰਨਜੀਤ ਸਿੰਘ ਸੰਧੂ ਅਮਰੀਕਾ ਵਿਚ ਭਾਰਤ ਦੀ ਨੁਮਾਇੰਦਗੀ ਕਰ ਰਿਹਾ ਹੈ। ਇਸ ਦੌਰਾਨ ਸ. ਤਰਨਜੀਤ ਸਿੰਘ ਸੰਧੂ ਨੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਓਐਸਡੀ ਡਾ. ਸੁਖਬੀਰ ਸਿੰਘ ਅਤੇ ਹੋਰ ਮੌਜੂਦ ਸਨ।


