- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ’ਚ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਵੱਖਰੀ ਮਾਨਤਾ ਦੇਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ
ਅੰਮ੍ਰਿਤਸਰ – ਅਮਰੀਕਾ ਅੰਦਰ ਇਸ ਸਾਲ ਹੋਣ ਜਾ ਰਹੀ ਮਰਦਮਸ਼ੁਮਾਰੀ ਦੌਰਾਨ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣ ਨਾਲ ਪੂਰੇ ਵਿਸ਼ਵ ਅੰਦਰ ਸਿੱਖ ਪਛਾਣ ਨੂੰ ਹੋਰ ਬਲ ਮਿਲੇਗਾ। ਅਮਰੀਕਾ ਸਰਕਾਰ ਦਾ ਇਹ ਫੈਸਲਾ ਬੇਹੱਦ ਸਲਾਹੁਣਯੋਗ ਹੈ, ਜਿਸ ਨਾਲ ਸਿੱਖ ਜਗਤ ਅੰਦਰ ਖੁਸ਼ੀ ਦੀ ਲਹਿਰ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ ਹੈ। ਅਮਰੀਕਾ ’ਚ ਸਿੱਖਾਂ ਲਈ ਇਸ ਖੁਸ਼ਖਬਰੀ ’ਤੇ ਭਾਈ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਅਮਰੀਕਾ ਸਰਕਾਰ ਦਾ ਧੰਨਵਾਦ ਕਰਦਿਆਂ ਉਥੋਂ ਦੇ ਸਿੱਖ ਆਗੂਆਂ ਦੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਫਸਲਫੇ ਅਤੇ ਸਿੱਖ ਵਿਰਾਸਤ ਦੀ ਅਮੀਰੀ ਸਦਕਾ ਸਿੱਖਾਂ ਨੇ ਪੂਰੀ ਦੁਨੀਆਂ ਅੰਦਰ ਬੇਸ਼ੁਮਾਰ ਪ੍ਰਾਪਤੀਆਂ ਕੀਤੀਆਂ ਹਨ। ਅੱਜ ਦੁਨੀਆਂ ਦੇ ਵਿਕਸਤ ਦੇਸ਼ਾਂ ਅੰਦਰ ਸਿੱਖ ਸਰਕਾਰਾਂ ਦਾ ਹਿੱਸਾ ਬਣੇ ਹੋਏ ਹਨ। ਅਮਰੀਕਾ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਸਿੱਖ ਪ੍ਰਾਪਤੀਆਂ ਦੀ ਸੂਚੀ ਵਿਚ ਇਕ ਹੋਰ ਵਾਧਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਇਸ ਫੈਸਲੇ ਤੋਂ ਹੋਰਨਾਂ ਦੇਸ਼ਾਂ ਨੂੰ ਵੀ ਸੇਧ ਲੈਣੀ ਚਾਹੀਦੀ ਹੈ ਅਤੇ ਪੂਰੇ ਵਿਸ਼ਵ ਦੇ ਮੁਲਕਾਂ ਅੰਦਰ ਇਹ ਲਾਗੂ ਹੋਣਾ ਚਾਹੀਦਾ ਹੈ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸ. ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਦੇ ਰਾਜਦੂਤ ਨਿਯੁਕਤ ਹੋਣ ’ਤੇ ਵਧਾਈ ਵੀ ਦਿੱਤੀ ਹੈ।


