- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ‘ਚ ਸਿੱਖਾਂ ਨੂੰ ਮਿਲੇਗਾ ਮਾਣ, ਏਅਰਪੋਰਟ ‘ਤੇ ਨਹੀਂ ਹੋਵੇਗੀ ਪ੍ਰੇਸ਼ਾਨੀ
ਵਾਸ਼ਿੰਗਟਨ – ਅਮਰੀਕਾ ਸਰਕਾਰ ਵਲੋਂ ਸਿੱਖ ਧਰਮ ਸਬੰਧੀ ਜਾਗਰੂਕਤਾ ਵਧਾਉਣ ਲਈ ਇਕ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ। ਹਵਾਈ ਅੱਡੇ ‘ਤੇ ਸਿੱਖਾਂ ਦੀ ਪੱਗ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵਲੋਂ ਹੁੰਦੇ ਵਿਤਕਰੇ ਦੀਆਂ ਸ਼ਿਕਾਇਤਾਂ ਕਈ ਵਾਰ ਸੁਣਨ ਨੂੰ ਮਿਲੀਆਂ ਹਨ। ਇਨ੍ਹਾਂ ਸ਼ਿਕਾਇਤਾਂ ਨੂੰ ਦੂਰ ਕਰਨ ਅਤੇ ਸਰਕਾਰੀ ਅਧਿਕਾਰੀਆਂ ਨੂੰ ਸਿੱਖੀ ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੋਂ ਸਿੱਖਿਅਤ ਕਰਨ ਲਈ ‘ਯੂ. ਐੱਸ. ਡਿਪਾਰਟਮੈਂਟ ਆਫ ਜਸਟਿਸ’ ਦੇ ਕਮਿਊਨਿਟੀ ਰਿਲੇਸ਼ਨ ਸਰਵਿਸਜ਼ ਵਲੋਂ ਇਕ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ, ਪੂਰੇ ਅਮਰੀਕਾ ‘ਚੋਂ ਕੁਝ ਸਿੱਖ ਸ਼ਖਸੀਅਤਾਂ ਨੂੰ ਇਸ ਕੰਮ ਲਈ ਚੁਣਿਆ ਗਿਆ ਹੈ, ਜੋ ਸਰਕਾਰੀ ਅਧਿਕਾਰੀਆਂ ਨੂੰ ਸਿੱਖੀ ਬਾਰੇ ਜਾਣਕਾਰੀ ਦੇਣਗੇ। ਇਹ ਸ਼ਖਸੀਅਤਾਂ ਅਮਰੀਕਾ ‘ਚ ਪੁਲਸ, ਐੱਫ. ਬੀ. ਆਈ. ਅਤੇ ਏਅਰਪੋਰਟ ‘ਤੇ ਸੁਰੱਖਿਆ ਅਧਿਕਾਰੀਆਂ ਨੂੰ ਅੰਮ੍ਰਿਤਧਾਰੀ ਸਿੱਖਾਂ ਬਾਰੇ ਤੇ ਉਨ੍ਹਾਂ ਦੇ ਕਕਾਰਾਂ ਬਾਰੇ ਜਾਣਕਾਰੀ ਦੇਣਗੀਆਂ। ਇਸ ਨਾਲ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਸਿੱਖ ਧਰਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਵਧਾਉਣ ਨਾਲ ਹਵਾਈ ਅੱਡਿਆਂ ਜਾਂ ਕਿਸੇ ਹੋਰ ਜਗ੍ਹਾ ਕੀਤੇ ਜਾਂਦੇ ਵਿਤਕਰਿਆਂ ‘ਚ ਕਮੀ ਆਵੇਗੀ। ਅਮਰੀਕਾ ‘ਚ ਸਰਕਾਰੀ ਅਧਿਕਾਰੀਆਂ ਨੂੰ ਸਿੱਖਾਂ ਦੇ ਧਾਰਮਿਕ ਕਕਾਰਾਂ ਅਤੇ ਦਸਤਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ, ਤਾਂ ਕਿ ਸਿੱਖਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


