- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ : ਤਿੱਬਤ ਜਾਣ ਤੋਂ ਰੋਕਣ ਵਾਲੇ ਚੀਨੀ ਅਧਿਕਾਰੀਆਂ ਨੂੰ ਨਹੀਂ ਮਿਲੇਗਾ ਵੀਜ਼ਾ
ਵਾਸ਼ਿੰਗਟਨ – ਅਮਰੀਕੀ ਕਾਂਗਰਸ ਨੇ ਇਕ ਖਾਸ ਬਿੱਲ ਪਾਸ ਕੀਤਾ ਹੈ, ਜਿਸ ਵਿਚ ਚੀਨ ਦੇ ਉਨ੍ਹਾਂ ਅਧਿਕਾਰੀਆਂ ‘ਤੇ ਵੀਜ਼ਾ ਪਾਬੰਦੀ ਲਗਾਉਣ ਦਾ ਪ੍ਰਸਤਾਵ ਹੈ ਜੋ ਅਮਰੀਕੀ ਨਾਗਰਿਕਾਂ, ਸਰਕਾਰੀ ਅਧਿਕਾਰੀਆਂ ਅਤੇ ਪੱਤਰਕਾਰਾਂ ਨੂੰ ਤਿੱਬਤ ਨਹੀਂ ਜਾਣ ਦਿੰਦੇ। ਇਹ ਬਿੱਲ ਸਰਬ ਸੰਮਤੀ ਨਾਲ ਅਜਿਹੇ ਸਮੇਂ ਵਿਚ ਪਾਸ ਕੀਤਾ ਗਿਆ ਹੈ ਜਦੋਂ ਟਰੰਪ ਪ੍ਰਸ਼ਾਸਨ ਚੀਨ ‘ਤੇ ਵੱਡਾ ਵਪਾਰਕ ਦਰਾਮਦ ਟੈਕਸ ਲਗਾ ਰਿਹਾ ਹੈ ਜਿਸ ਨਾਲ ਚੀਨ ਦੀ ਅਰਥਵਿਵਸਥਾ ‘ਤੇ ਅਸਰ ਪੈਣਾ ਸ਼ੁਰੂ ਹੋ ਗਿਆ ਹੈ। ਅਮਰੀਕੀ ਪ੍ਰਤੀਨਿਧੀ ਸਭਾ ਵਿਚ ਮੰਗਲਵਾਰ ਨੂੰ ”ਰੈਸੀਪ੍ਰੋਕਲ ਐਕਸੈਸ ਟੂ ਤਿੱਬਤ ਐਕਟ” ਪਾਸ ਕੀਤਾ ਗਿਆ, ਜਿਸ ਵਿਚ ਯਕੀਨੀ ਕਰਨ ਦੀ ਮੰਗ ਕੀਤੀ ਗਈ ਹੈ ਕਿ ਅਮਰੀਕੀ ਨਾਗਰਿਕਾਂ ਨੂੰ ਵੀ ਤਿੱਬਤ ਵਿਚ ਉਸੇ ਤਰ੍ਹਾਂ ਜਾਣ ਦਿੱਤਾ ਜਾਵੇ ਜਿਵੇਂ ਕਿ ਅਮਰੀਕਾ ਵਿਚ ਚੀਨੀ ਨਾਗਰਿਕ ਜਾਂਦੇ ਹਨ। ਭਾਰਤੀ ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੇ ਸਦਨ ਵਿਚ ਕਿਹਾ,”ਦੀ ਰੈਸੀਪ੍ਰੋਕਲ ਐਕਸੈਸ ਟੂ ਦੀ ਤਿੱਬਤ ਐਕਟ, ਨਿਰਪੱਖਤਾ, ਮਨੁੱਖੀ ਅਧਿਕਾਰਾਂ ਅਤੇ ਸਾਵਧਾਨੀ ਵਾਲੀ ਅਮਰੀਕੀ ਕੂਟਨੀਤੀ ਦੇ ਬਾਰੇ ਵਿਚ ਹੈ। ਲੰਬੇ ਸਮੇਂ ਤੋਂ ਚੀਨ ਨੇ ਤਿੱਬਤ ਵਿਚ ਜਾਣ ‘ਤੇ ਪਾਬੰਦੀ ਲਗਾਈ ਹੋਈ ਹੈ। ਪੱਤਰਕਾਰਾਂ ਨੂੰ ਤਿੱਬਤ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਰਿਪੋਟਿੰਗ ਕਰਨ ਅਤੇ ਤਿੱਬਤੀ ਅਮਰੀਕੀਆਂ ਨੂੰ ਉਨ੍ਹਾਂ ਦੇ ਦੇਸ਼ ਵਿਚ ਜਾਣ ਤੋਂ ਰੋਕ ਕੇ ਰੱਖਿਆ ਗਿਆ ਹੈ।”


