- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਤੇ ਕੈਨੇਡਾ ਨੇ ਕਰੋਨਾ ਕਾਰਨ ਲੱਗੀਆਂ ਪਾਬੰਦੀਆਂ ’ਚ ਢਿੱਲ ਦਿੱਤੀ
ਟੋਰਾਂਟੋ – ਕਰੋਨਾਵਾਇਰਸ ਮਹਾਮਾਰੀ ਕਾਰਨ ਕੈਨੇਡਾ ਅਤੇ ਅਮਰੀਕਾ ਦਰਮਿਆਨ ਯਾਤਰਾ ’ਤੇ ਲੱਗੀਆਂ ਪਾਬੰਦੀਆਂ ਨੂੰ ਅੱਜ ਤੋਂ ਕੈਨੇਡਾ ਵਾਸੀਆਂ ਲਈ ਨਰਮ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਸਰਹੱਦਾਂ ਪੂਰੀ ਤਰ੍ਹਾਂ ਖੋਲ੍ਹਣ ਲਈ ਅਗਲੇ ਕੁੱਝ ਹਫਤਿਆਂ ਵਿੱਚ ਯੋਜਨਾ ਦਾ ਐਲਾਨ ਕੀਤਾ ਜਾਵੇਗਾ। ਕੈਨੇਡਾ ਦੇ ਜਿਨ੍ਹਾਂ ਨਾਗਰਿਕਾਂ ਤੇ ਸਥਾਈ ਨਿਵਾਸੀਆਂ ਨੇ ਦੇਸ਼ ਵਿਚ ਪ੍ਰਵਾਨਿਤ ਟੀਕਿਆਂ ਦੀਆਂ ਸਾਰੀਆਂ ਖੁਰਾਕਾਂ ਲਈਆਂ ਹਨ, ਉਨ੍ਹਾਂ ਨੂੰ ਹੁਣ 14 ਦਿਨਾਂ ਲਈ ਲਾਜ਼ਮੀ ਕੀਤੇ ਇਕਾਂਤਵਾਸ ਵਿੱਚ ਨਹੀਂ ਰਹਿਣਾ ਪਵੇਗਾ। ਹਵਾਈ ਯਾਤਰਾ ਲਈ ਵੀ ਲੋਕਾਂ ਨੂੰ ਦੇਸ਼ ਵਿੱਚ ਤਿੰਨ ਦਿਨ ਹੋਟਲ ਵਿੱਚ ਨਹੀਂ ਗੁਜ਼ਾਰਨੇ ਹੋਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਤੇ ਅਮਰੀਕਾ ਦੌਰਾਨ ਸੈਰ ਸਪਾਟੇ ਸਣੇ ਸਾਰੀਆਂ ਗ਼ੈਰਜ਼ਰੂਰੀ ਯਾਤਰਾਵਾਂ ’ਤੇ 21 ਜੁਲਾਈ ਤੱਕ ਪਾਬੰਦੀ ਰਹੇਗੀ।


